28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

12ਵੀਂ ਦੇ ਨਤੀਜੇ 'ਚ ਵਿੱਦਿਆ ਵੈਲੀ ਸਕੂਲ ਖਰੜ ਦੇ ਵਿਦਿਆਰਥੀ ਛਾਏ <br/>

Ad Position 21
No active advertisement
ਅਜੀਤ ਡੈਸਕ 15-05-2026
ਖਰੜ, 14 ਮਈ (ਗੁਰਮੁੱਖ ਸਿੰਘ ਮਾਨ)- ਸੀ. ਬੀ. ਐਸ. ਈ. ਵਲੋਂ ਐਲਾਨੇ ਗਏ 12ਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਵਿੱਦਿਆ ਵੈਲੀ ਸੀਨੀਅਰ ਸੈਕੰਡਰੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀ ਪ੍ਰਨੀਲ ਸ਼ਰਮਾ ਨੇ 95 ਫ਼ੀਸਦੀ, ਆਸ਼ਾ ਸ਼ਰਮਾ ਨੇ 92 ਫ਼ੀਸਦੀ, ਸਮਿਕਸ਼ਾ ਨੇ 90.2 ਫ਼ੀਸਦੀ ਤੇ ਪ੍ਰਗਿਆ ਅਰੋੜਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵਧੀਆ ਨੰਬਰ ਹਾਸਿਲ ਕੀਤੇ ਹਨ, ਜੋ ਕਿ ਪੂਰੇ ਸੈਸ਼ਨ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਤੇ ਸਮਰਪਣ ਦਾ ਸਿੱਟਾ ਹਨ | ਸਕੂਲ ਦੇ ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਕਰਕੇ ਹੀ ਸੰਭਵ ਹੋ ਸਕਿਆ ਹੈ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਉਮੀਦਵਾਰਾਂ ਦੀ ਸੂਚੀ ਜਾਰੀ <br/> ਅਗਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਵਲੋਂ ਏ. ਆਈ. ਆਧਾਰਿਤ ਐਗਰੀਪਿ੍ਨਿਊਰਸ਼ਿਪ ਪਹਿਲ ਦੀ ਅਗਵਾਈ <br/>
Ad Position 24