28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਖਰੜ ਦੇ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਕੇਂਦਰ ਸਰਕਾਰ ਰਾਹੀਂ ਹੱਲ ਕਰਵਾਇਆ ਜਾਵੇਗਾ : ਗਿੱਲ <br/>

Ad Position 21
No active advertisement
ਅਜੀਤ ਡੈਸਕ 15-05-2026
ਖਰੜ, 14 ਮਈ (ਗੁਰਮੁੱਖ ਸਿੰਘ ਮਾਨ)-ਖਰੜ ਦੇ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਕੇਂਦਰ ਸਰਕਾਰ ਤੱਕ ਪੁੱਜਦਾ ਕਰਕੇ ਹੱਲ ਕਰਵਾਇਆ ਜਾਵੇਗਾ ਕਿਉਂਕਿ ਵਕੀਲ ਭਾਈਚਾਰਾ ਪੜਿ੍ਹਆ-ਲਿਖਿਆ ਤੇ ਸੂਝਵਾਨ ਵਰਗ ਹੈ ਅਤੇ ਹਮੇਸ਼ਾ ਲੋਕਾਂ ਨੂੰ ਸਹੀ ਸੇਧ ਦਿੰਦਾ ਹੈ | ਮੌਜੂਦਾ ਸਮੇਂ 'ਚ ਇਸ ਵਰਗ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਬਾਰ ਐਸੋਸੀਏਸ਼ਨ ਖਰੜ ਦੇ ਸਮੂਹ ਅਹੁਦੇਦਾਰਾਂ ਤੇ ਵਕੀਲਾਂ ਨਾਲ ਮੀਟਿੰਗ ਕਰਨ ਮੌਕੇ ਕੀਤਾ | ਉਨ੍ਹਾਂ ਵਕੀਲ ਭਾਈਚਾਰੇ ਨੂੰ ਅੱਜ ਦੇ ਹਾਲਾਤ ਨੂੰ ਵੇਖਦਿਆਂ ਜਿਥੇ ਭਾਜਪਾ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਉਥੇ ਹੀ ਬਾਰ ਐਸੋਸੀਏਸ਼ਨ ਖਰੜ ਨਾਲ ਨਗਰ ਕੌਂਸਲ ਚੋਣਾਂ ਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਸ਼ਰਮਾ ਨੇ ਭਾਜਪਾ ਆਗੂ ਗਿੱਲ ਨੂੰ ਵਕੀਲ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਕੇਸ਼ਵ ਅਗਰਵਾਲ ਜੁਆਇੰਟ ਸਕੱਤਰ, ਵਾਈਸ ਚੇਅਰਮੈਨ ਰਾਹੁਲ ਰਾਣਾ, ਖੜਕ ਸਿੰਘ ਸਾਬਕਾ ਪ੍ਰਧਾਨ, ਹਰੀ ਕਿ੍ਸ਼ਨ ਸਿੰਘ ਸਾਬਕਾ ਪ੍ਰਧਾਨ, ਜਸਵੀਰ ਸਿੰਘ ਰੰਗੀਲਾ, ਪੁਸ਼ਪਾ ਸਲਾਰੀਆ, ਕੁਲਵਿੰਦਰ ਸਿੰਘ ਤੇ ਅੰਸ਼ੂਲ ਕੌਸ਼ਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਥਾਨਕ ਸਰਕਾਰ ਚੋਣਾਂ ਲਈ ਜ਼ੀਰਕਪੁਰ ਤੋਂ 1 ਅਤੇ ਖਰੜ ਤੋਂ 2 ਨਾਮਜ਼ਦਗੀਆਂ ਦਾਖ਼ਲ <br/> ਅਗਲੀ ਖ਼ਬਰ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਲਈ ਕਾਂਗਰਸ ਵਲੋਂ 50 ਉਮੀਦਵਾਰਾਂ ਦੀ ਸੂਚੀ ਜਾਰੀ <br/>
Ad Position 24