28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਥਾਨਕ ਸਰਕਾਰ ਚੋਣਾਂ ਲਈ ਜ਼ੀਰਕਪੁਰ ਤੋਂ 1 ਅਤੇ ਖਰੜ ਤੋਂ 2 ਨਾਮਜ਼ਦਗੀਆਂ ਦਾਖ਼ਲ <br/>

Ad Position 21
No active advertisement
ਅਜੀਤ ਡੈਸਕ 15-05-2026
ਐੱਸ. ਏ. ਐੱਸ. ਨਗਰ, 14 ਮਈ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਮੁਹਾਲੀ 'ਚ ਸਥਾਨਕ ਸਰਕਾਰ ਚੋਣਾਂ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਅੱਜ ਜ਼ੀਰਕਪੁਰ ਅਤੇ ਖਰੜ ਨਗਰ ਕੌਂਸਲਾਂ 'ਚ ਕੁੱਲ 3 ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਨਗਰ ਕੌਂਸਲ ਜ਼ੀਰਕਪੁਰ ਦੇ ਵਾ. ਨੰ. 22 ਲਈ 1 ਉਮੀਦਵਾਰ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ ਕੀਤਾ ਗਿਆ ਹੈ, ਜਦਕਿ ਨਗਰ ਕੌਂਸਲ ਖਰੜ ਦੇ ਵਾ. ਨੰ. 22 ਲਈ ਦੋ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16 ਮਈ ਹੈ | ਉਨ੍ਹਾਂ ਦੱਸਿਆ ਕਿ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੇਪਰਾਂ ਦੀ ਪੜਤਾਲ 18 ਮਈ ਨੂੰ ਹੋਵੇਗੀ ਜਦਕਿ 19 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 26 ਮਈ ਨੂੰ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਕੁੱਲ 195 ਵਾਰਡ ਹਨ, ਜਿਨ੍ਹਾਂ 'ਚ ਨਗਰ ਨਿਗਮ ਮੁਹਾਲੀ ਤੇ ਨਗਰ ਕੌਂਸਲਾਂ ਖਰੜ, ਕੁਰਾਲੀ, ਨਵਾਂਗਰਾਓਾ, ਡੇਰਾਬੱਸੀ, ਜ਼ੀਰਕਪੁਰ, ਲਾਲੜੂ ਤੇ ਬਨੂੰੜ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਸਾਰੇ ਆਰ. ਓਜ਼. ਤੇ ਏ. ਆਰ. ਓਜ਼. ਨੂੰ ਨਾਮਜ਼ਦਗੀ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਤੇ ਸਾਰੇ ਉਮੀਦਵਾਰਾਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਮੁਹਾਲੀ ਦੇ ਵਾ. ਨੰ. 1 ਤੋਂ 25 ਤੱਕ ਲਈ ਨਾਮਜ਼ਦਗੀ ਪ੍ਰਕਿਰਿਆ ਪੁੱਡਾ ਭਵਨ ਵਿਖੇ ਚੱਲ ਰਹੀ ਹੈ ਜਦਕਿ ਵਾ. ਨੰ. 26 ਤੋਂ 50 ਤੱਕ ਲਈ ਨਾਮਜ਼ਦਗੀ ਪ੍ਰਕਿਰਿਆ ਐੱਸ. ਡੀ. ਐੱਮ. ਦਫ਼ਤਰ ਮੁਹਾਲੀ ਵਿਖੇ ਚੱਲ ਰਹੀ ਹੈ | ਇਸੇ ਤਰ੍ਹਾਂ ਨਗਰ ਕੌਂਸਲ ਖਰੜ ਤੇ ਡੇਰਾਬੱਸੀ ਲਈ ਨਾਮਜ਼ਦਗੀ ਪੇਪਰ ਕ੍ਰਮਵਾਰ ਐੱਸ.ਡੀ.ਐੱਮ. ਕੋਰਟ ਰੂਮ ਖਰੜ ਤੇ ਡੇਰਾਬੱਸੀ ਵਿਖੇ ਪ੍ਰਾਪਤ ਕੀਤੇ ਜਾ ਰਹੇ ਹਨ ਜਦਕਿ ਨਗਰ ਕੌਂਸਲ ਬਨੂੰੜ ਲਈ ਚੇਅਰਮੈਨ ਮਾਰਕੀਟ ਕਮੇਟੀ ਦਫ਼ਤਰ ਬਨੂੰੜ ਨੂੰ ਨਾਮਜ਼ਦਗੀ ਪ੍ਰਾਪਤੀ ਕੇਂਦਰ ਨਿਰਧਾਰਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਨਗਰ ਕੌਂਸਲ ਦਫ਼ਤਰ ਜ਼ੀਰਕਪੁਰ, ਕੁਰਾਲੀ, ਨਵਾਂਗਰਾਓਾ ਤੇ ਲਾਲੜੂ ਨੂੰ ਵੀ ਸੰਬੰਧਿਤ ਸਥਾਨਕ ਸੰਸਥਾਵਾਂ ਲਈ ਨਾਮਜ਼ਦਗੀ ਪ੍ਰਾਪਤ ਕਰਨ ਵਾਲੇ ਕੇਂਦਰਾਂ ਵਜੋਂ ਨੋਟੀਫਾਈ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੌਂਸਲ ਚੋਣਾਂ 'ਚ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ : ਬੰਨੀ ਕੰਗ <br/> ਅਗਲੀ ਖ਼ਬਰ ਖਰੜ ਦੇ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਕੇਂਦਰ ਸਰਕਾਰ ਰਾਹੀਂ ਹੱਲ ਕਰਵਾਇਆ ਜਾਵੇਗਾ : ਗਿੱਲ <br/>
Ad Position 24