05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਯੂਨੀਵਰਸਿਟੀ 'ਚ ਪੰਜਾਬੀ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸੁਖਬੀਰ <br/>

Ad Position 21
No active advertisement
ਅਜੀਤ ਡੈਸਕ 16-05-2026
ਚੰਡੀਗੜ੍ਹ, 15 ਮਈ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ 'ਤੇ ਗੰਭੀਰ ਚਿੰਤਾ ਜਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ, ਸੱਭਿਆਚਾਰ ਤੇ ਪੰਜਾਬੀਅਤ ਦੀ ਰੂਹ ਮੰਨੀ ਜਾਂਦੀ ਇਸ ਇਤਿਹਾਸਕ ਸੰਸਥਾ ਵਿਚ ਮਾਂ-ਬੋਲੀ ਪੰਜਾਬੀ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜੋ ਪੰਜਾਬੀਆਂ ਦੇ ਦਿਲਾਂ ਨੂੰ ਵਲੰੂਧਰਨ ਵਾਲੀ ਗੱਲ ਹੈ | ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਹੁਣ ਪੰਜਾਬ ਯੂਨੀਵਰਸਿਟੀ ਦੇ ਸਾਈਨ ਬੋਰਡਾਂ ਤੋਂ ਵੀ ਪੰਜਾਬੀ ਭਾਸ਼ਾ ਨੂੰ ਹਟਾਇਆ ਜਾ ਰਿਹਾ ਹੈ, ਜੋ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਸਥਿਤ ਯੂਨੀਵਰਸਿਟੀ 'ਚ ਪੰਜਾਬੀ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਮਿਲਣਾ ਚਾਹੀਦਾ ਹੈ ਅਤੇ ਮਾਂ-ਬੋਲੀ ਨਾਲ ਹੋ ਰਿਹਾ ਇਹ ਧੱਕਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਸਿੱਧਾ ਖਿਲਵਾੜ ਹੈ | ਸ. ਬਾਦਲ ਨੇ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪਹਿਰੇਦਾਰ ਸ਼੍ਰੋਮਣੀ ਅਕਾਲੀ ਦਲ ਇਸ ਧੱਕੇਸ਼ਾਹੀ ਅਤੇ ਵਿਤਕਰੇ ਦੇ ਸਖ਼ਤ ਖ਼ਿਲਾਫ਼ ਹੈ ਤੇ ਪਾਰਟੀ ਇਸ ਮੁੱਦੇ 'ਤੇ ਹਰ ਪੱਧਰ 'ਤੇ ਪੁਰਜ਼ੋਰ ਆਵਾਜ਼ ਉਠਾਏਗੀ | ਉਨ੍ਹਾਂ ਦੱਸਿਆ ਕਿ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ.ਓ.ਆਈ.) ਵੀ ਇਸ ਮਾਮਲੇ ਨੂੰ ਲੈ ਕੇ ਨਿਰੰਤਰ ਸੰਘਰਸ਼ ਕਰ ਰਹੀ ਹੈ | ਸੁਖਬੀਰ ਸਿੰਘ ਬਾਦਲ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨਾਲ ਹੋ ਰਿਹਾ ਇਹ ਵਿਤਕਰਾ ਤੁਰੰਤ ਬੰਦ ਕੀਤਾ ਜਾਵੇ ਤੇ ਮਾਂ-ਬੋਲੀ ਪੰਜਾਬੀ ਨੂੰ ਉਸ ਦਾ ਬਣਦਾ ਸਿਰਤਾਜ ਰੁਤਬਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਭਾਰਤ ਦੀ ਪੁਰਾਤੱਤਵ ਵਿਰਾਸਤ 'ਚ ਹੋਈ ਸ਼ਾਮਿਲ <br/> ਅਗਲੀ ਖ਼ਬਰ ਡੇਰਾਬੱਸੀ ਦੇ ਆਈਲੈਟਸ ਸੈਂਟਰ 'ਤੇ ਫਾਇਰਿੰਗ ਦਾ ਮਾਮਲਾ ਗੈਂਗਸਟਰ ਮਨਜੀਤ ਗੁਰੀ ਤਿਹਾੜ ਜੇਲ੍ਹ ਦਿੱਲੀ ਤੋਂ ਟਰਾਂਜ਼ਿਟ ਰਿ...
Ad Position 24
No active advertisement