05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੈਕਟਰ-22 ਤੋਂ ਸਫ਼ਾਈ ਜਾਗਰੂਕਤਾ ਮੁਹਿੰਮ ਦਾ ਆਗਾਜ਼, ਲੋਕਾਂ ਨੂੰ 'ਸਵੱਛਤਾ' ਨਾਲ ਜੁੜਨ ਦਾ ਸੱਦਾ

Ad Position 21
No active advertisement
ਅਜੀਤ ਡੈਸਕ 16-05-2026
ਚੰਡੀਗੜ੍ਹ, 15 ਮਈ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ 'ਚ ਸਫ਼ਾਈ ਪ੍ਰਤੀ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਕੂੜਾ ਪ੍ਰਬੰਧਨ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਨਗਰ ਨਿਗਮ ਵਲੋਂ ਅੱਜ ਸੈਕਟਰ-22 ਡੀ ਵਿਚ ਵਿਲੱਖਣ 'ਸਵੱਛਤਾ ਸਲੋਗਨ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ | ਨਿਗਮ ਕਮਿਸ਼ਨਰ ਅਮਿਤ ਕੁਮਾਰ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ, ਸਥਾਨਕ ਵਪਾਰੀਆਂ ਤੇ ਨਿਵਾਸੀਆਂ ਵਲੋਂ ਭਰਵਾਂ ਸਹਿਯੋਗ ਮਿਲਿਆ | ਮੁਹਿੰਮ ਦਾ ਮਕਸਦ ਨਾਗਰਿਕਾਂ ਨੂੰ ਸਫ਼ਾਈ ਪ੍ਰਤੀ ਜ਼ਿੰਮੇਵਾਰ ਬਣਾਉਂਦਿਆਂ ਸ਼ਹਿਰ ਨੂੰ ਹੋਰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣਾ ਹੈ | ਇਸ ਮੌਕੇ ਇਲਾਕਾ ਕੌਂਸਲਰ ਦਮਨਪ੍ਰੀਤ ਸਿੰਘ, ਸੰਯੁਕਤ ਕਮਿਸ਼ਨਰ ਬਲਬੀਰ ਰਾਜ ਸਿੰਘ, ਮੈਡੀਕਲ ਅਫ਼ਸਰ ਆਫ਼ ਹੈਲਥ ਡਾ. ਇੰਦਰਦੀਪ ਕੌਰ, ਐਮ.ਡਬਲਿਊ.ਏ. ਪ੍ਰਧਾਨ ਅਤੇ ਐੱਸ.ਬੀ.ਐੱਮ. ਬ੍ਰਾਂਡ ਐਂਬੈਸਡਰ ਪ੍ਰਵੀਨ ਦੁੱਗਲ ਸਮੇਤ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ, ਦੁਕਾਨਦਾਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ | ਨਗਰ ਨਿਗਮ ਵਲੋਂ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-22 ਡੀ ਦੇ ਸਹਿਯੋਗ ਨਾਲ ਚਲਾਈ ਗਈ ਇਸ ਮੁਹਿੰਮ ਤਹਿਤ ਮਾਰਕੀਟ ਵਿਚ ਆਉਣ ਵਾਲੇ ਲੋਕਾਂ ਨੂੰ ਸਫ਼ਾਈ ਸਬੰਧੀ ਰਚਨਾਤਮਕ ਸਲੋਗਨ ਲਿਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਹਿੱਸਾ ਲੈਣ ਵਾਲਿਆਂ ਨੂੰ ਕਾਰ ਸਮੇਤ ਕਈ ਆਕਰਸ਼ਕ ਇਨਾਮ ਅਤੇ ਸਰਪ੍ਰਾਈਜ਼ ਗਿਫ਼ਟ ਜਿੱਤਣ ਦਾ ਮੌਕਾ ਵੀ ਦਿੱਤਾ ਜਾਵੇਗਾ | ਮੁਹਿੰਮ ਦੌਰਾਨ ਖਰੀਦਦਾਰਾਂ, ਵਪਾਰੀਆਂ ਤੇ ਸਥਾਨਕ ਨਿਵਾਸੀਆਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਸਾਫ਼-ਸੁਥਰਾ ਤੇ ਹਰਿਆ ਭਰਿਆ ਚੰਡੀਗੜ੍ਹ ਬਣਾਉਣ ਲਈ ਜਨਤਾ ਦਾ ਸਹਿਯੋਗ ਅਹਿਮ ਹੈ | ਉਨ੍ਹਾਂ ਲੋਕਾਂ ਨੂੰ ਚਾਰ ਡੱਬਿਆਂ ਵਾਲੀ ਕੂੜਾ ਛਾਂਟ ਪ੍ਰਣਾਲੀ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਤੇ ਘਰਾਂ ਤੇ ਵਪਾਰਕ ਸਥਾਨਾਂ 'ਤੇ ਸਫ਼ਾਈ ਦੀਆਂ ਆਦਤਾਂ ਅਪਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਨਾਗਰਿਕਾਂ ਨੂੰ ਕੂੜਾ ਪ੍ਰਬੰਧਨ, ਸੈਨੀਟੇਸ਼ਨ ਤੇ ਨਾਗਰਿਕ ਜ਼ਿੰਮੇਵਾਰੀਆਂ ਪ੍ਰਤੀ ਸਿੱਖਿਆ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਮਾਰਕੀਟ ਐਸੋਸੀਏਸ਼ਨਾਂ, ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਨਾਲ ਮਿਲ ਕੇ ਸਫ਼ਾਈ ਤੇ ਸਿਹਤਮੰਦ ਵਾਤਾਵਰਨ ਬਣਾਈ ਰੱਖਣ ਲਈ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਏ.ਬੀ.ਵੀ.ਪੀ. ਨੇ ਪੰਜਾਬ ਯੂਨੀਵਰਸਿਟੀ 'ਚ ਵੱਧ ਰਹੇ ਅਪਰਾਧਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਭਾਰਤ ਦੀ ਪੁਰਾਤੱਤਵ ਵਿਰਾਸਤ 'ਚ ਹੋਈ ਸ਼ਾਮਿਲ <br/>
Ad Position 24
No active advertisement