05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਏ.ਬੀ.ਵੀ.ਪੀ. ਨੇ ਪੰਜਾਬ ਯੂਨੀਵਰਸਿਟੀ 'ਚ ਵੱਧ ਰਹੇ ਅਪਰਾਧਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 16-05-2026
ਚੰਡੀਗੜ੍ਹ, 15 ਮਈ (ਮਾਰਕੰਡਾ)- ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਪੰਜਾਬ ਯੂਨੀਵਰਸਿਟੀ ਇਕਾਈ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਵਿਚ ਲਗਾਤਾਰ ਵੱਧ ਰਹੀਆਂ ਚੋਰੀ, ਹਿੰਸਾ ਤੇ ਅਸੁਰੱਖਿਆ ਦੀਆਂ ਘਟਨਾਵਾਂ ਦੇ ਖ਼ਿਲਾਫ਼ ਰਜਿਸਟਰਾਰ, ਮੁੱਖ ਯੂਨੀਵਰਸਿਟੀ ਸੁਰੱਖਿਆ ਅਧਿਕਾਰੀ ਅਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੇ ਵਿਰੋਧ ਵਿਚ ਪ੍ਰਸ਼ਾਸਨਿਕ ਬਲਾਕ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ | ਵੱਡੀ ਗਿਣਤੀ 'ਚ ਹਾਜ਼ਰ ਵਿਦਿਆਰਥੀਆਂ ਨੇ ਸੰਬੋਧਨ ਕਰਦੇ ਹੋਏ ਏ.ਬੀ.ਵੀ.ਪੀ. ਇਕਾਈ ਪ੍ਰਧਾਨ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੇ ਸੁਰੱਖਿਆ ਪ੍ਰਣਾਲੀ ਦੀ ਗੰਭੀਰ ਲਾਪਰਵਾਹੀ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੀਆਂ ਚੋਰੀ, ਹਿੰਸਾ ਤੇ ਉਤਪੀੜਨ ਦੀਆਂ ਘਟਨਾਵਾਂ ਨੇ ਵਿਦਿਆਰਥੀਆਂ 'ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਜਦਕਿ ਯੂਨੀਵਰਸਿਟੀ ਸੁਰੱਖਿਆ ਕਰਮਚਾਰੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਆਪਣੇ ਦਫ਼ਤਰਾਂ ਤੱਕ ਹੀ ਸੀਮਿਤ ਹਨ | ਏ.ਬੀ.ਵੀ.ਪੀ ਨੇ ਆਪਣੀਆਂ ਮੰਗਾਂ, ਸਾਰੇ ਯੂਨੀਵਰਸਿਟੀ ਵਿਭਾਗਾਂ ਅਤੇ ਪਾਰਕਿੰਗ ਖੇਤਰਾਂ ਦੇ ਬਾਹਰ ਸੀ.ਸੀ.ਟੀ.ਵੀ ਕੈਮਰਿਆਂ ਦੀ ਸਥਾਪਨਾ, ਸਰਗਰਮ ਗਸ਼ਤ ਨਾਲ ਕੈਂਪਸ ਸੁਰੱਖਿਆ ਨੂੰ ਮਜ਼ਬੂਤ ਕਰਨ, ਰਾਤ ਦੇ ਸਮੇਂ ਵਿਦਿਆਰਥਣਾਂ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ, ਚੋਰੀ ਤੇ ਹਿੰਸਾ ਦੀਆਂ ਘਟਨਾਵਾਂ ਵਿਚ ਸ਼ਾਮਲ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਬਾਰੇ ਦੱਸਿਆ | ਏ.ਬੀ.ਵੀ.ਪੀ. ਪੰਜਾਬ ਯੂਨੀਵਰਸਿਟੀ ਇਕਾਈ ਨੇ ਚੇਤਾਵਨੀ ਦਿੱਤੀ ਕਿ ਜੇਕਰ ਤੁਰੰਤ ਅਤੇ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਵਿਦਿਆਰਥੀ ਭਾਈਚਾਰਾ ਆਪਣਾ ਅੰਦੋਲਨ ਹੋਰ ਤੇਜ਼ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਅੱਜ ਹਿਮਾਚਲੀ ਸੱਭਿਆਚਾਰ ਮੇਲਾ ਸਜੇਗਾ <br/> ਅਗਲੀ ਖ਼ਬਰ ਸੈਕਟਰ-22 ਤੋਂ ਸਫ਼ਾਈ ਜਾਗਰੂਕਤਾ ਮੁਹਿੰਮ ਦਾ ਆਗਾਜ਼, ਲੋਕਾਂ ਨੂੰ 'ਸਵੱਛਤਾ' ਨਾਲ ਜੁੜਨ ਦਾ ਸੱਦਾ
Ad Position 24
No active advertisement