03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 16-05-2026
ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ) – ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਤੇ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸਾਸ਼ਤ ਪ੍ਰਦੇਸ਼ ਦੇ ਪ੍ਰਧਾਨ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਅੰਦਰ ਡੀਜ਼ਲ ਦੀਆਂ ਕੀਮਤਾਂ ਵਿਚ ਚਾਰ ਵਾਰ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕਈ ਵਾਰ ਵਾਧਾ ਹੋਇਆ ਹੈ ਜਦਕਿ ਕੱਚੇ ਤੇਲ ਦੀਆਂ ਕੀਮਤਾਂ ਵਿਚ ਕਮੀ ਆਈ ਪਰ ਤੇਲ ਦੀਆਂ ਕੀਮਤਾਂ ਵਧੀਆਂ ਹਨ, ਉਸ ਅਨੁਪਾਤ ਵਿਚ ਕੀਮਤਾਂ ਘਟਾਈਆਂ ਨਹੀਂ ਗਈਆਂ ਜੋ ਕਿ ਬਹੁਤ ਨਜਾਇਜ਼ ਤੇ ਲੋਕ ਵਿਰੋਧੀ ਹੈ | ਬਡਹੇੜੀ ਨੇ ਕਿਹਾ ਕਿ ਕਿਸਾਨਾਂ ਤੇ ਗਰੀਬ ਦੁਪਹੀਆ ਵਾਹਨ ਮਾਲਕਾਂ ਨੂੰ ਮਹਿੰਗਾਈ ਨੇ ਪਹਿਲਾਂ ਮੋਦੀ ਸਰਕਾਰ ਦੀ ਨੋਟਬੰਦੀ ਦੇ ਫੈਸਲੇ ਦੀ ਮਾਰ ਝੱਲਣੀ ਪਈ ਸੀ | ਪੰਜਾਬ 'ਚ ਵੈਟ ਦੀ ਦਰ ਗਵਾਂਢੀ ਸੂਬਿਆਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੋਣ ਕਾਰਨ ਗਰੀਬ ਲੋਕਾਂ ਵਿਚ ਰੋਸ ਹੈ | ਉਨ੍ਹਾਂ ਮੰਗ ਕੀਤੀ ਕਿ ਬਾਰਡਰ ਦੇ ਪੰਪ ਮਾਲਕਾਂ ਨੂੰ ਨੁਕਸਾਨ ਪਹੁੰਚਿਆ ਹੈ, ਇਸ ਲਈ ਪੈਟਰੋਲੀਅਮ ਪਦਾਰਥਾਂ ਦੀਆਂ 'ਚ ਕੀਤਾ ਗਿਆ ਵਾਧੇ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਆਮ ਲੋਕਾਂ ਦੀ ਪ੍ਰੇਸ਼ਾਨੀ ਘੱਟ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਹਾਈਪਰਟੈਨਸ਼ਨ ਦਿਵਸ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ... ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਡੇਰਾਬੱਸੀ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ
Ad Position 24
No active advertisement