03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਿਸ਼ਵ ਹਾਈਪਰਟੈਨਸ਼ਨ ਦਿਵਸ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ <br/>

Ad Position 21
No active advertisement
ਅਜੀਤ ਡੈਸਕ 16-05-2026
ਚੰਡੀਗੜ੍ਹ, 15 ਮਈ (ਅਜੀਤ ਬਿਊਰੋ) - ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਮੌਕੇ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਤੇ ਇਸ ਨਾਲ ਸੰਬੰਧਿਤ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ | ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ | ਹਾਈਪਰਟੈਨਸ਼ਨ, ਜਿਸ ਨੂੰ ਆਮ ਤੌਰ 'ਤੇ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ, ਨੂੰ ਡਾਕਟਰ ਅਕਸਰ 'ਸਾਇਲੈਂਟ ਕਿਲਰ' ਕਹਿੰਦੇ ਹਨ | ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ | ਇਹ ਬਿਮਾਰੀ ਲਗਭਗ ਹਰ ਉਮਰ ਵਰਗ ਵਿਚ ਦੇਖੀ ਜਾ ਰਹੀ ਹੈ | ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਅਨੁਸਾਰ ਭਾਰਤ ਵਿਚ ਉੱਚ ਰਕਤਚਾਪ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ ਜਿਸ ਦੇ ਮੁੱਖ ਕਾਰਨ ਗਲਤ ਖ਼ੁਰਾਕ, ਤਣਾਅ, ਤੰਬਾਕੂ ਦਾ ਸੇਵਨ, ਸਰੀਰਕ ਗਤੀਵਿਧੀ ਦੀ ਕਮੀ ਤੇ ਅਨਿਯਮਿਤ ਜੀਵਨਸ਼ੈਲੀ ਹਨ | ਡਾਕਟਰਾਂ ਦਾ ਕਹਿਣਾ ਹੈ ਕਿ ਕਈ ਮਰੀਜ਼ਾਂ ਨੂੰ ਇਸ ਬਿਮਾਰੀ ਦਾ ਪਤਾ ਤਦ ਲੱਗਦਾ ਹੈ ਜਦੋਂ ਗੰਭੀਰ ਜਟਿਲਤਾਵਾਂ ਪੈਦਾ ਹੋ ਚੁੱਕੀਆਂ ਹੁੰਦੀਆਂ ਹਨ | ਇਸ ਵਧਦੇ ਸਿਹਤ ਸੰਕਟ ਵਿਚਕਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਮਹੱਤਵਪੂਰਨ ਸੁਰੱਖਿਆ ਕਵਚ ਸਾਬਤ ਹੋ ਰਹੀ ਹੈ | ਪੰਜਾਬ ਵਿਚ ਜ਼ਿਆਦਾਤਰ ਮਰੀਜ਼ ਅਜੇ ਵੀ ਮੱਧ ਉਮਰ ਤੇ ਬਜ਼ੁਰਗ ਵਰਗ ਨਾਲ ਸੰਬੰਧਿਤ ਹਨ ਜਿਨ੍ਹਾਂ ਵਿਚ 40 ਤੋਂ 80 ਸਾਲ ਵਾਲਾ ਉਮਰ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੈ | ਰਾਜ ਸਿਹਤ ਏਜੰਸੀ ਦੇ ਅੰਕੜਿਆਂ ਅਨੁਸਾਰ ਗੁਰਦਾਸਪੁਰ ਵਿਚ 94 ਸਾਲ ਤੱਕ ਦੀ ਉਮਰ ਦੇ ਮਰੀਜ਼ ਦਰਜ ਕੀਤੇ ਗਏ ਜਦਕਿ ਐੱਸ.ਏ.ਐੱਸ. ਨਗਰ ਵਿਚ 98 ਸਾਲ ਦੀ ਉਮਰ ਤੱਕ ਦੇ ਮਰੀਜ਼ ਦਰਜ ਕੀਤੇ ਗਏ, ਜੋ ਇਸ ਬਿਮਾਰੀ ਦੀ ਗਹਿਰੀ ਪਹੁੰਚ ਨੂੰ ਦਰਸਾਉਂਦੇ ਹਨ | ਪਟਿਆਲਾ, ਐੱਸ.ਏ.ਐੱਸ. ਨਗਰ, ਹੁਸ਼ਿਆਰਪੁਰ, ਜਲੰਧਰ ਤੇ ਫ਼ਰੀਦਕੋਟ ਵਰਗੇ ਜ਼ਿਲਿ੍ਹਆਂ ਵਿਚ ਪੁਰਸ਼ ਤੇ ਮਹਿਲਾਵਾਂ ਦੋਵਾਂ ਵਿਚ ਵੱਡੀ ਗਿਣਤੀ ਵਿਚ ਮਾਮਲੇ ਦਰਜ ਹੋਏ ਹਨ | ਅੰਮਿ੍ਤਸਰ ਤੇ ਲੁਧਿਆਣਾ ਦੇ ਹਸਪਤਾਲ ਰਿਕਾਰਡਾਂ ਵਿਚ 50 ਤੋਂ 77 ਸਾਲ ਉਮਰ ਵਰਗ ਦੀਆਂ ਮਹਿਲਾਵਾਂ 'ਚ ਮਾਮਲਿਆਂ ਦੀ ਗਿਣਤੀ ਵਧੀ ਹੋਈ ਮਿਲੀ ਹੈ | ਡਾ. ਸੌਰਭ ਸ਼ਰਮਾ, ਜੋ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਚ ਕਾਰਡੀਓਲੋਜੀ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਤੇ ਵਿਭਾਗ ਮੁਖੀ ਹਨ, ਕਹਿੰਦੇ ਹਨ ਕਿ ਉੱਚ ਰਕਤਚਾਪ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਿਹਾ | ਉਨ੍ਹਾਂ ਕਿਹਾ ਕਿ ਆਧੁਨਿਕ ਜੀਵਨਸ਼ੈਲੀ ਹਰ ਉਮਰ ਵਰਗ ਲਈ ਨਵੀਆਂ ਸਿਹਤ ਚੁਣੌਤੀਆਂ ਲੈ ਕੇ ਆ ਰਹੀ ਹੈ | ਡਾ. ਸ਼ਰਮਾ ਨੇ ਕਿਹਾ ਕਿ ਤਣਾਅ, ਖ਼ਰਾਬ ਖ਼ੁਰਾਕ, ਕਸਰਤ ਦੀ ਕਮੀ ਤੇ ਅਨਿਯਮਿਤ ਦਿਨਚਰਿਆ ਮੁੱਖ ਕਾਰਨ ਹਨ ਤੇ ਹੁਣ ਇਹ ਜਟਿਲਤਾਵਾਂ ਪਹਿਲਾਂ ਨਾਲੋਂ ਜ਼ਿਆਦਾ ਜਲਦੀ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਸਟਰੋਕ, ਹਾਰਟ ਫੇਲਿਅਰ ਤੇ ਕਿਡਨੀ ਰੋਗ ਵਰਗੀਆਂ ਜਟਿਲਤਾਵਾਂ ਵੀ ਹੁਣ ਜਲਦੀ ਦਿਖਾਈ ਦੇ ਰਹੀਆਂ ਹਨ | ਇਸ ਵਿਸ਼ਵ ਉੱਚ ਰਕਤਚਾਪ ਦਿਵਸ 'ਤੇ, ਸਿਹਤ ਕਾਰਡ ਦੀ ਸਭ ਤੋਂ ਵੱਡੀ ਉਪਲੱਬਧੀ ਸਿਰਫ਼ ਨਿਪਟਾਏ ਗਏ ਮਾਮਲਿਆਂ ਦੀ ਗਿਣਤੀ ਨਹੀਂ, ਸਗੋਂ ਉਹ ਸਨਮਾਨ ਤੇ ਆਤਮ-ਵਿਸ਼ਵਾਸ ਹੈ ਜੋ ਇਸ ਨੇ ਮਰੀਜ਼ਾਂ ਨੂੰ ਦਿੱਤਾ ਹੈ ਜਿਸ ਕਰਕੇ ਹੁਣ ਉਹ ਆਰਥਿਕ ਮੁਸ਼ਕਲਾਂ ਦੇ ਡਰ ਤੋਂ ਬਿਨਾਂ ਇਲਾਜ ਕਰਵਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਡੀ.ਐਲ. ਵਲੋਂ ਮਰਹੂਮ ਕਰਮਚਾਰੀ ਦੌਲਤ ਸਿੰਘ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਮਦਦ <br/> ਅਗਲੀ ਖ਼ਬਰ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਨਿਖੇਧੀ <br/>
Ad Position 24
No active advertisement