ਧਾਰਮਿਕ ਤੇ ਜਨਤਕ ਮਸਲਿਆਂ ਸੰਬੰਧੀ ਅਕਾਲੀ ਦਲ ਤੇ ਐਸ.ਓ.ਆਈ. ਦੇ ਸਾਂਝੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ <br/>
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਮੰਗ-ਪੱਤਰ ਸੌਂਪਦੇ ਸ਼੍ਰੋਮਣੀ ਅਕਾਲੀ ਦਲ (ਬ) ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ, ਰਣਬੀਰ ਸਿੰਘ ਢਿੱਲੋਂ ਤੇ ਹੋਰ ਆਗੂ | ਅਜੀਤ ਤਸਵੀਰ
<br/>
16-05-2026
ਚੰਡੀਗੜ੍ਹ ਦੇ ਗੁਰਦੁਆਰਿਆਂ ਤੇ ਮੰਦਿਰਾਂ ਨੂੰ ਯੂ.ਟੀ. ਪ੍ਰਸ਼ਾਸਨ ਵਲੋਂ ਭੇਜੇ ਜਾ ਰਹੇ ਉਲੰਘਣਾ ਨੋਟਿਸਾਂ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਦੇ ਸਾਰੇ ਧਾਰਮਿਕ ਸਥਾਨਾਂ ਨੂੰ ਇਕ ਵਰਗੀ ਨੀਤੀ ਤਹਿਤ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ | ਵਿਲੀ ਨੇ ਨਗਰ ਨਿਗਮ ਚੰਡੀਗੜ੍ਹ 'ਚ ਨਾਮਜ਼ਦ ਕੀਤੇ ਜਾਣ ਵਾਲੇ 9 ਕੌਂਸਲਰਾਂ 'ਚੋਂ ਘੱਟੋ-ਘੱਟ 2 ਸੀਟਾਂ ਸਿੱਖ ਭਾਈਚਾਰੇ ਲਈ ਰਾਖਵੀਆਂ ਕਰਨ ਦੀ ਮੰਗ ਵੀ ਰੱਖੀ | ਉਨ੍ਹਾਂ ਕਿਹਾ ਕਿ ਸਿੱਖ ਸਮਾਜ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਯੋਗ ਨੁਮਾਇੰਦਗੀ ਮਿਲਣੀ ਚਾਹੀਦੀ ਹੈ | ਇਸ ਤੋਂ ਇਲਾਵਾ ਵਫ਼ਦ ਨੇ ਚੰਡੀਗੜ੍ਹ ਵਿਚ ਬਜ਼ੁਰਗਾਂ ਤੇ ਵਿਧਵਾਵਾਂ ਨੂੰ ਮਿਲ ਰਹੀ 1000 ਰੁਪਏ ਮਹੀਨਾਵਾਰ ਪੈਨਸ਼ਨ 'ਚ ਵਾਧਾ ਕਰਨ ਦੀ ਮੰਗ ਵੀ ਕੀਤੀ | ਉਨ੍ਹਾਂ ਕਿਹਾ ਕਿ ਵੱਧ ਰਹੀ ਮਹਿੰਗਾਈ ਅਤੇ ਰੋਜ਼ਾਨਾ ਖਰਚਿਆਂ ਦੇ ਮੱਦੇਨਜ਼ਰ ਮੌਜੂਦਾ ਪੈਨਸ਼ਨ ਰਕਮ ਨਾਕਾਫ਼ੀ ਹੈ | ਚੰਡੀਗੜ੍ਹ ਵਿਚ ਪੇਡ ਪਾਰਕਿੰਗ ਤੇ ਪਾਰਕਿੰਗ ਥਾਵਾਂ ਦੀ ਖਰਾਬ ਪ੍ਰਬੰਧਕੀ ਦਾ ਮਸਲਾ ਵੀ ਪ੍ਰਸ਼ਾਸਕ ਦੇ ਧਿਆਨ ਵਿਚ ਲਿਆਂਦਾ ਗਿਆ | ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਕਿੰਗ ਸਥਾਨਾਂ 'ਤੇ ਅਵਿਵਸਥਾ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਤਸਵੀਰਾਂ ਵੀ ਪ੍ਰਸ਼ਾਸਕ ਨੂੰ ਸੌਂਪੀਆਂ ਗਈਆਂ | ਵਫ਼ਦ ਨੇ ਪੰਜਾਬ ਯੂਨੀਵਰਸਿਟੀ ਵਿਚ ਸੜਕ ਸੰਕੇਤ ਬੋਰਡਾਂ ਤੋਂ ਪੰਜਾਬੀ ਭਾਸ਼ਾ ਹਟਾਏ ਜਾਣ ਦਾ ਮੁੱਦਾ ਵੀ ਉਠਾਇਆ, ਨਾਲ ਹੀ ਯੂਨੀਵਰਸਿਟੀ ਦੇ ਨਵੇਂ ਬਣੇ ਆਡੀਟੋਰੀਅਮ ਦਾ ਨਾਮ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਤੇ ਬਾਬਾ ਜ਼ੋਰਾਵਰ ਸਿੰਘ ਦੇ ਨਾਮ 'ਤੇ ਰੱਖਣ ਦੀ ਮੰਗ ਵੀ ਕੀਤੀ ਗਈ | ਪ੍ਰਸ਼ਾਸਕ ਕਟਾਰੀਆ ਨੇ ਵਫ਼ਦ ਦੀਆਂ ਮੰਗਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਕੇ ਮਸਲਿਆਂ ਦੇ ਹੱਲ ਲਈ ਕਾਰਵਾਈ ਕੀਤੀ ਜਾਵੇਗੀ |