02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹੇ 'ਚ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਜ਼ਿਲ੍ਹਾ ਚੋਣ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 16-05-2026
ਐੱਸ. ਏ. ਐੱਸ. ਨਗਰ, 15 ਮਈ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਜ਼ਿਲ੍ਹੇ 'ਚ ਵੀ ਇਹ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ਅਧੀਨ ਜ਼ਿਲ੍ਹਾ ਮੁਹਾਲੀ 'ਚ 25 ਜੂਨ ਤੋਂ ਲੈ ਕੇ 24 ਜੁਲਾਈ ਤੱਕ ਬੀ. ਐਲ. ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ 838 ਬੀ. ਐਲ. ਓਜ਼, 83 ਸੁਪਰਵਾਈਜ਼ਰ, 3 ਈ. ਆਰ. ਓਜ਼ ਤੇ 6 ਏ. ਈ. ਆਰ. ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਐੱਸ. ਆਈ. ਆਰ. ਸੰਬੰਧੀ ਬੀ. ਐਲ. ਓਜ਼ ਨੂੰ ਟ੍ਰੇਨਿੰਗ ਦੇਣ ਤੇ ਹੋਰ ਤਿਆਰੀਆਂ ਸੰਬੰਧੀ ਕੰਮ 15 ਜੂਨ ਤੋਂ 24 ਜੂਨ ਤੱਕ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ, ਜਿਸ ਲਈ 1 ਸਾਲ ਤੱਕ ਦੀ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ ਤੇ ਵੋਟਰ ਸੂਚੀ ਦਾ ਖਰੜਾ 31 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸੰਬੰਧੀ ਇਤਰਾਜ਼ ਤੇ ਦਾਅਵੇ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾ ਸਕਦੇ ਹਨ, ਜਦਕਿ ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ ਨੂੰ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 65.74 ਫ਼ੀਸਦੀ ਮੈਪਿੰਗ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪੂਰਵ ਗਤੀਵਿਧੀ ਵਜੋਂ ਨੇਪਰੇ ਚੜ੍ਹ ਚੁੱਕੀ ਹੈ, ਜਿਸ ਸੰਬੰਧੀ ਬੀ. ਐਲ. ਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸੰਬੰਧੀ ਫਾਰਮ ਭਰਵਾਉਣਗੇ ਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ | ਉਨ੍ਹਾਂ ਦੱਸਿਆ ਕਿ ਐਸ. ਆਈ. ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਛਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਛਾਣ ਦੇ ਸਬੂਤ ਵਜੋਂ | ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ | ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਵਧੇਰੀ ਜਾਣਕਾਰੀ ਲਈ ਟੋਲ ਫ਼੍ਰੀ ਨੰ. 1950 'ਤੇ ਸੰਪਰਕ ਕਰ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਬੰਦ ਪਏ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ <br/> ਅਗਲੀ ਖ਼ਬਰ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ 42 ਉਮੀਦਵਾਰਾਂ ਦੀ ਸੂਚੀ ਜਾਰੀ <br/>
Ad Position 24
No active advertisement