02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੀ. ਬੀ. ਐੱਮ. ਬੀ. ਦੇ 50 ਸਾਲ ਪੂਰੇ ਹੋਣ ਮੌਕੇ ਪੰਚਕੂਲਾ ਵਿਖੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 16-05-2026
ਪੰਚਕੂਲਾ, 15 ਮਈ (ਕਪਿਲ)- ਪੰਚਕੂਲਾ ਦੇ ਸੈਕਟਰ-5 ਸਥਿਤ ਇੰਦਰਧਨੁਸ਼ ਆਡੀਟੋਰੀਅਮ ਵਿਖੇ ਭਾਖੜਾ ਬਿਆਸ ਪ੍ਰਬੰਧ ਬੋਰਡ (ਬੀ. ਬੀ. ਐੱਮ. ਬੀ.) ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ਮੌਕੇ ਸਮਾਗਮ ਕਰਵਾਇਆ ਗਿਆ ਜਿਸ 'ਚ ਕੇਂਦਰੀ ਬਿਜਲੀ, ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਹਰਿਆਣਾ ਦੀ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ, ਰਾਜਸਥਾਨ ਤੇ ਪੰਜਾਬ ਦੇ ਸਿੰਚਾਈ ਮੰਤਰੀ, ਪੰਜਾਬ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਆਸ਼ਿਮਾ ਬਰਾੜ ਸਮੇਤ ਕਈ ਉੱਚ ਅਧਿਕਾਰੀ ਵੀ ਹਾਜ਼ਰ ਸਨ | ਸਮਾਗਮ ਦੌਰਾਨ ਸਭ ਤੋਂ ਪਹਿਲਾਂ ਕਾਫੀ ਟੇਬਲ ਬੁੱਕ ਲੋਕ-ਅਰਪਣ ਕੀਤੀ ਗਈ, ਉਪਰੰਤ ਕੇਂਦਰੀ ਮੰਤਰੀ ਮਨੋਹਰ ਲਾਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ 1956 'ਚ ਅੱਜ ਦੇ ਦਿਨ ਹੀ ਬੀ. ਬੀ. ਐੱਮ. ਬੀ. ਦੀ ਸਥਾਪਨਾ ਹੋਈ ਸੀ | ਉਨ੍ਹਾਂ ਕਿਹਾ ਕਿ ਭਾਖੜਾ ਦੇ ਪਾਣੀ ਅਤੇ ਬਿਜਲੀ 'ਤੇ ਪੰਜਾਬ ਦੇ ਨਾਲ-ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦਾ ਵੀ ਹੱਕ ਹੈ ਅਤੇ ਸਾਰੇ ਸੂਬਿਆਂ ਨੂੰ ਉਨ੍ਹਾਂ ਦਾ ਹਿੱਸਾ ਨਿਯਮਾਂ ਅਨੁਸਾਰ ਮਿਲਦਾ ਰਹੇਗਾ | ਉਨ੍ਹਾਂ ਕਿਹਾ ਕਿ ਸਾਰੇ ਸੂਬੇ ਆਪਣੇ ਮਸਲੇ ਬੀ. ਬੀ. ਐੱਮ. ਬੀ. ਦੇ ਸਾਹਮਣੇ ਰੱਖਣ ਤੇ ਅਧਿਕਾਰੀਆਂ ਵਲੋਂ ਲਏ ਫ਼ੈਸਲਿਆਂ ਨੂੰ ਆਪਸੀ ਸਹਿਮਤੀ ਨਾਲ ਲਾਗੂ ਕਰਨ | ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਇਕ ਸੂਬੇ ਦੇ ਹਿੱਤ ਦੀ ਬਜਾਏ ਸਾਰੇ ਰਾਜਾਂ ਦੇ ਹਿੱਤ ਨੂੰ ਧਿਆਨ 'ਚ ਰੱਖ ਕੇ ਫ਼ੈਸਲੇ ਲਏ ਜਾਣਗੇ | ਉਨ੍ਹਾਂ ਕਿਹਾ ਕਿ ਬੀ. ਬੀ. ਐੱਮ. ਬੀ. ਕਰਮਚਾਰੀਆਂ ਦੀਆਂ ਮੰਗਾਂ ਉਨ੍ਹਾਂ ਤੱਕ ਪੁੱਜ ਚੁੱਕੀਆਂ ਹਨ ਜਿਨ੍ਹਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ | ਇਸੇ ਦੌਰਾਨ ਕੇਂਦਰੀ ਮੰਤਰੀ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਇੰਧਨ ਬਚਤ ਤੇ ਵਾਤਾਵਰਨ ਸੁਰੱਖਿਆ ਲਈ ਜਨਤਕ ਆਵਾਜਾਈ ਦੇ ਵੱਧ ਤੋਂ ਵੱਧ ਉਪਯੋਗ ਦਾ ਸੰਦੇਸ਼ ਵੀ ਦਿੱਤਾ | ਉਨ੍ਹਾਂ ਕਿਹਾ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ਤੋਂ ਆਪਣੇ ਲੋਕ ਸਭਾ ਹਲਕੇ ਕਰਨਾਲ ਅਤੇ ਹਰਿਆਣਾ ਦੇ ਦੌਰਿਆਂ ਦੌਰਾਨ ਜਨਤਕ ਆਵਾਜਾਈ ਦਾ ਉਪਯੋਗ ਕਰਦੇ ਆ ਰਹੇ ਹਨ | ਇਸੇ ਦੌਰਾਨ ਹਰਿਆਣਾ ਦੀ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਜਦੋਂ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਆਪਸੀ ਤਾਲਮੇਲ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਸੰਬੰਧੀ ਦਰਜ ਮਾਮਲੇ 'ਚ ਭਗਵਾਸੀ ਦਾ ਸਾਬਕਾ ਸਰਪੰਚ ਬਰੀ <br/> ਅਗਲੀ ਖ਼ਬਰ ਮਾਮਲਾ ਨਗਰ ਕੌਂਸਲ ਖਰੜ ਮੁਲਤਵੀ ਹੋਈ ਚੋਣ ਦਾ 6 ਪਿੰਡਾਂ ਦੇ ਲੋਕਾਂ ਨੇ ਵਕੀਲਾਂ ਨੂੰ ਕੀਤਾ ਸਨਮਾਨਿਤ
Ad Position 24
No active advertisement