02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਟਰੱਕ ਦੀ ਟੱਕਰ ਨਾਲ ਮਨਾਲੀ ਤੋਂ ਦਿੱਲੀ ਜਾ ਰਹੀ ਬੱਸ ਪਲਟੀ, ਦੋ ਦਰਜਨ ਸਵਾਰੀਆਂ ਜ਼ਖ਼ਮੀ

Ad Position 21
No active advertisement
ਹਾਦਸੇ ਤੋਂ ਬਾਅਦ ਸੜਕ 'ਤੇ ਪਲਟੀ ਬੱਸ ਅਤੇ ਹਸਪਤਾਲ 'ਚ ਜ਼ੇਰੇ ਇਲਾਜ਼ ਜ਼ਖ਼ਮੀ | ਤਸਵੀਰਾਂ : ਹੈਪੀ ਪੰਡਵਾਲਾ <br/> 16-05-2026
ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)- ਜ਼ੀਰਕਪੁਰ-ਪਟਿਆਲਾ ਸੜਕ 'ਤੇ ਛੱਤ ਲਾਈਟ ਚੌਕ ਨੇੜੇ ਅੱਜ ਤੜਕੇ ਇਕ ਨਿੱਜੀ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਕਾਰਨ ਵੱਡਾ ਸੜਕ ਹਾਦਸਾ ਵਾਪਰ ਗਿਆ | ਮਨਾਲੀ ਤੋਂ ਸਵਾਰੀਆਂ ਲੈ ਕੇ ਦਿੱਲੀ ਜਾ ਰਹੀ ਇਹ ਤੇਜ਼ ਰਫ਼ਤਾਰ ਨਿੱਜੀ ਬੱਸ ਟੱਕਰ ਤੋਂ ਬਾਅਦ ਬੇਕਾਬੂ ਹੋ ਕੇ ਹਾਈਵੇਅ ਵਿਚਕਾਰ ਹੀ ਪਲਟ ਗਈ | ਹਾਦਸੇ 'ਚ 2 ਦਰਜਨ ਦੇ ਕਰੀਬ ਸਵਾਰੀਆਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ ਜਦਕਿ ਬਾਕੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ | ਹਾਸਿਲ ਜਾਣਕਾਰੀ ਮੁਤਾਬਿਕ ਹਾਦਸੇ ਦੇ ਸਮੇਂ ਬੱਸ 'ਚ ਕਰੀਬ 45 ਯਾਤਰੀ ਸਵਾਰ ਸਨ, ਜੋ ਕਿ ਤੜਕਸਾਰ ਨੀਂਦ 'ਚ ਸਨ | ਜਦੋਂ ਬੱਸ ਛੱਤ ਲਾਈਟ ਚੌਕ ਨੇੜੇ ਪੁੱਜੀ ਤਾਂ ਜ਼ੀਰਕਪੁਰ ਵਲੋਂ ਆ ਰਹੇ ਅਤੇ ਪਟਿਆਲਾ ਵੱਲ ਜਾ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਚਾਲਕ ਗੱਡੀ ਤੋਂ ਸੰਤੁਲਨ ਗੁਆ ਬੈਠਾ ਅਤੇ ਬੱਸ ਸੜਕ 'ਤੇ ਹੀ ਪਲਟ ਗਈ | ਹਾਦਸਾ ਵਾਪਰਦੇ ਸਾਰ ਹੀ ਚੀਕ-ਚਿਹਾੜਾ ਪੈ ਗਿਆ ਤੇ ਕਈ ਯਾਤਰੀ ਆਪਣੀਆਂ ਸੀਟਾਂ ਤੋਂ ਹੇਠਾਂ ਜਾ ਡਿੱਗੇ ਜਦਕਿ ਕੁਝ ਸਵਾਰੀਆਂ ਬੱਸ ਦੇ ਅੰਦਰ ਹੀ ਬੁਰੀ ਤਰ੍ਹਾਂ ਫਸ ਗਈਆਂ | ਹਾਦਸੇ ਦੀ ਆਵਾਜ਼ ਸੁਣਦਿਆਂ ਹੀ ਸਥਾਨਕ ਲੋਕ ਤੇ ਹਾਈਵੇਅ 'ਤੇ ਤਾਇਨਾਤ 'ਸੜਕ ਸੁਰੱਖਿਆ ਫੋਰਸ' ਦੇ ਜਵਾਨ ਤੁਰੰਤ ਮੌਕੇ 'ਤੇ ਪਹੁੰਚੇ ਤੇ ਰਾਹਤ ਕਾਰਜ ਸ਼ੁਰੂ ਕਰਦਿਆਂ ਬੱਸ ਦੇ ਸ਼ੀਸ਼ੇ ਤੋੜ ਕੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ | ਸਾਰੇ ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸਾਂ ਰਾਹੀਂ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਕਈ ਗੰਭੀਰ ਜ਼ਖ਼ਮੀਆਂ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਇਕ ਨੌਜਵਾਨ ਦੀ ਬਾਂਹ ਬੁਰੀ ਤਰ੍ਹਾਂ ਕੁਚਲੀ ਗਈ ਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਇਸ ਹਾਦਸੇ ਕਾਰਨ ਪਲਟੀ ਹੋਈ ਬੱਸ ਲਗਭਗ ਦੋ ਘੰਟਿਆਂ ਤੱਕ ਸੜਕ ਦੇ ਵਿਚਕਾਰ ਹੀ ਪਈ ਰਹੀ ਜਿਸ ਕਾਰਨ ਹਾਈਵੇਅ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਸਵੇਰ ਵੇਲੇ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਬਾਅਦ 'ਚ ਜ਼ੀਰਕਪੁਰ ਪੁਲਿਸ ਨੇ ਹਾਈਡ੍ਰੋਲਿਕ ਕਰੇਨ ਦੀ ਮਦਦ ਨਾਲ ਬੱਸ ਤੇ ਟਰੱਕ ਨੂੰ ਸੜਕ ਤੋਂ ਪਾਸੇ ਹਟਾ ਕੇ ਆਵਾਜਾਈ ਸੁਚਾਰੂ ਕਰਵਾਈ | ਪੁਲਿਸ ਅਧਿਕਾਰੀਆਂ ਮੁਤਾਬਿਕ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਡੇਰਾਬੱਸੀ ਪੁਲਿਸ ਤੇ ਆਬਕਾਰੀ ਵਿਭਾਗ ਦੀ ਟੀਮ ਵਲੋਂ ਨਾਜਾਇਜ਼ ਸ਼ਰਾਬ ਦੀਆਂ 10 ਪੇਟੀਆਂ ਸਮੇਤ ਤਸਕਰ ਕਾਬੂ <br/>
Ad Position 24
No active advertisement