02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਝੂਠੇ ਵਾਅਦਿਆਂ ਨਾਲ ਸੱਤਾ 'ਤੇ ਕਾਬਜ਼ ਹੋਈ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ : ਪਡਿਆਲਾ <br/>

Ad Position 21
No active advertisement
ਅਜੀਤ ਡੈਸਕ 16-05-2026
ਕੁਰਾਲੀ, 15 ਮਈ (ਹਰਪ੍ਰੀਤ ਸਿੰਘ)- ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ 'ਚ ਲੋਕ-ਮਿਲਣੀਆਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ | ਇਸੇ ਲੜੀ ਤਹਿਤ ਨੇੜਲੇ ਪਿੰਡ ਬਰੌਲੀ ਵਿਖੇ ਰਜਿੰਦਰ ਸਿੰਘ ਗੁੱਡੂ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਪਿੰਡ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪਡਿਆਲਾ ਨੇ ਕਿਹਾ ਕਿ ਅਨੇਕਾਂ ਝੂਠੇ ਵਾਅਦਿਆਂ ਨਾਲ ਸੱਤਾ 'ਤੇ ਕਾਬਜ਼ ਹੋਈ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਪੰਜਾਬ 'ਚ ਕਾਨੂੰਨ-ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਤੇ ਵਿਕਾਸ ਪੱਖੋਂ ਵੀ ਸੂਬਾ ਕਾਫ਼ੀ ਪਛੜ ਚੁੱਕਾ ਹੈ | ਆਉਣ ਵਾਲੇ ਸਮੇਂ ਦੌਰਾਨ ਹੋਰ ਵੱਡੀ ਗਿਣਤੀ 'ਚ ਲੋਕ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣਗੇ | ਇਸ ਮੌਕੇ ਫੂਲਾ ਸਿੰਘ, ਬਲਿਹਾਰ ਸਿੰਘ ਪੰਚ, ਪਰਮਜੀਤ ਸਿੰਘ, ਗੋਗਾ ਪੰਚ, ਚਰਨਜੀਤ ਕੌਰ ਪੰਚ, ਜਗਰੂਪ ਸਿੰਘ, ਰਣਜੀਤ ਸਿੰਘ ਰਣਧੀਰ ਸਿੰਘ, ਜਸਪਾਲ ਸਿੰਘ ਬਰੌਲੀ, ਸੁਰਜੀਤ ਸਿੰਘ ਲਖਨੌਰ, ਕੁਲਵਿੰਦਰ ਸਿੰਘ ਨਗਲੀਆਂ, ਅਰਸ਼ਵਿੰਦਰ ਸਿੰਘ, ਰਵਿੰਦਰ ਸਿੰਘ ਬੌਬੀ ਬੱਤਾ, ਮੁਕੇਸ਼ ਰਾਣਾ, ਪਰਵਿੰਦਰ ਸਿੰਘ, ਹਰਿੰਦਰ ਸਿੰਘ ਕੱਕਾ ਨੰਦਪੁਰ ਕਲੌੜ, ਪਿ੍ੰਸ ਸ਼ਰਮਾ, ਰੁਪਿੰਦਰ ਸਿੰਘ, ਦਿਲਪ੍ਰੀਤ ਸਿੰਘ, ਹਰਤੇਜ ਸਿੰਘ, ਅਮਨਪ੍ਰੀਤ ਸਿੰਘ, ਸਤਵਿੰਦਰ ਸਿੰਘ, ਜਸਪ੍ਰੀਤ ਸਿੰਘ, ਮਨਿੰਦਰਜੀਤ ਸਿੰਘ, ਸਿਮਰਨਜੀਤ ਸਿੰਘ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੇਕਰ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਰੱਬ ਹੀ ਰਾਖਾ : ਕੰਗ <br/> ਅਗਲੀ ਖ਼ਬਰ ਸੁਭਾਸ਼ ਸ਼ਰਮਾ ਵਲੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਸਨਮਾਨ <br/>
Ad Position 24
No active advertisement