02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੰਗਾਂ ਨਾ ਮੰਨੇ ਜਾਣ 'ਤੇ ਡੇਰਾਬੱਸੀ ਵਿਖੇ ਸਫ਼ਾਈ ਕਰਮੀਆਂ ਨੇ ਕੱਢੀ ਰੋਸ ਰੈਲੀ <br/>

Ad Position 21
No active advertisement
ਅਜੀਤ ਡੈਸਕ 16-05-2026
ਡੇਰਾਬੱਸੀ, 15 ਮਈ (ਗੁਰਮੀਤ ਸਿੰਘ) - ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ 'ਤੇ ਅੱਜ ਚੌਥੇ ਦਿਨ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਿਸੇ ਅਧਿਕਾਰੀ ਵੱਲੋਂ ਕੋਈ ਸੁਣਵਾਈ ਨਾ ਕਰਨ 'ਤੇ ਸਫ਼ਾਈ ਕਰਮੀਆਂ ਨੇ ਰੋਹ 'ਚ ਆਉਂਦੇ ਹੋਏ ਸ਼ਹਿਰ ਵਿਚ ਰੋਸ ਮਾਰਚ ਕੀਤਾ | ਇਸ ਮੌਕੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਆਪਣੀਆਂ ਮੰਗਾਂ ਦੀ ਤੁਰੰਤ ਸੁਣਵਾਈ ਦੀ ਜ਼ੋਰਦਾਰ ਮੰਗ ਕੀਤੀ | ਇਸ ਮੌਕੇ ਕਰਮੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਦੇ ਹੋਏ ਸਰਕਾਰ ਦਾ ਪਿੱਟ ਸਿਆਪਾ ਕੀਤਾ | ਸਫ਼ਾਈ ਕਰਮਚਾਰੀਆਂ ਦੀ ਇਸ ਹੜਤਾਲ ਕਾਰਨ ਲਗਾਤਾਰ 4 ਦਿਨਾਂ ਤੋਂ ਸਫ਼ਾਈ ਸੇਵਾਵਾਂ ਠੱਪ ਹੋਣ ਨਾਲ ਗਲੀਆਂ, ਕਾਲੋਨੀਆਂ ਤੇ ਜਨਤਕ ਥਾਵਾਂ 'ਤੇ ਕੂੜੇ ਦੇ ਢੇਰ ਲਗੇ ਹੋਏ ਹਨ ਜਿਸ ਨਾਲ ਬਿਮਾਰੀ ਫੈਲਣ ਦਾ ਡਰ ਸਤਾਉਣ ਲੱਗ ਗਿਆ ਹੈ | ਸ਼ਹਿਰ ਵਾਸੀਆਂ ਨੂੰ ਦਿਨ-ਰਾਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਕੁਲਦੀਪ ਸਿੰਘ ਬਲਾਕ ਮਾਜਰੀ ਐਸ. ਸੀ. ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ <br/>
Ad Position 24
No active advertisement