02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਤੇਲ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਕੇਂਦਰ ਸਰਕਾਰ ਨੇ ਗ਼ਰੀਬਾਂ ਦਾ ਲੋਕ ਤੋੜਿਆ : ਮਛਲੀ ਕਲਾਂ <br/>

Ad Position 21
No active advertisement
ਅਜੀਤ ਡੈਸਕ 16-05-2026
ਐੱਸ. ਏ. ਐੱਸ. ਨਗਰ, 15 ਮਈ (ਪ੍ਰੋ. ਅਵਤਾਰ ਸਿੰਘ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਗ਼ਰੀਬ ਲੋਕਾਂ ਦਾ ਲੱਕ ਤੋੜਨ ਵਾਲਾ ਕੰਮ ਕੀਤਾ ਹੈ ਕਿਉਂਕਿ ਡੀਜ਼ਲ ਮਹਿੰਗਾ ਹੋਣ ਕਾਰਨ ਜਿੱਥੇ ਢੋਆ-ਢੁਆਈ ਦਾ ਖ਼ਰਚ ਹੋਰ ਜ਼ਿਆਦਾ ਵਧੇਗਾ, ਉਥੇ ਹੀ ਕਿਸਾਨਾਂ ਨੂੰ ਵੀ ਆਪਣੀ ਝੋਨੇ ਦੀ ਫ਼ਸਲ ਪਾਲਨ ਲਈ ਮਹਿੰਗਾ ਡੀਜ਼ਲ ਫੂਕਣਾ ਪਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ ਨੇ ਕਿਹਾ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਲਗਭਗ 1 ਹਜ਼ਾਰ ਰੁ. ਦਾ ਵਾਧਾ ਕੀਤਾ ਸੀ ਅਤੇ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕੇਂਦਰ ਸਰਕਾਰ ਨੇ ਆਪਣੇ ਲੋਕ ਵਿਰੋਧੀ ਚਿਹਰੇ ਨੂੰ ਪੂਰੀ ਤਰਾਂ ਨੰਗਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਲੋਕ ਮਾਰੂ ਫ਼ੈਸਲੇ ਨਾਲ ਪੂਰੇ ਦੇਸ਼ ਵਿਚ ਮਹਿੰਗਾਈ ਨੂੰ ਹਲਾਸ਼ੇਰੀ ਮਿਲੇਗੀ, ਜਿਸ ਦੇ ਨਤੀਜੇ ਵਜੋਂ ਗ਼ਰੀਬ ਲੋਕਾਂ ਨੂੰ ਆਪਣੇ ਚੁੱਲੇ੍ਹ ਮਘਾਉਣੇ ਔਖੇ ਹੋ ਜਾਣਗੇ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਆਪਣੇ ਇਸ ਲੋਕ ਵਿਰੋਧੀ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ 12ਵੀਂ ਸ਼ੇ੍ਰਣੀ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24
No active advertisement