02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ ਨਾਮਜ਼ਦ <br/>

Ad Position 21
No active advertisement
ਅਜੀਤ ਡੈਸਕ 16-05-2026
ਡੇਰਾਬੱਸੀ, 15 ਮਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਭਜਾ ਲੈ ਜਾਣ ਦੇ ਦੋਸ਼ ਹੇਠ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੀੜਤ ਪਰਿਵਾਰ, ਜੋ ਕਿ ਡੇਰਾਬੱਸੀ ਦੇ ਗੁਲਾਬਗੜ੍ਹ ਇਲਾਕੇ ਦਾ ਰਹਿਣ ਵਾਲਾ ਹੈ, ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦੀ 17 ਸਾਲਾ ਨਾਬਾਲਗ ਲੜਕੀ ਬੀਤੀ 16 ਫਰਵਰੀ ਤੋਂ ਭੇਦ ਭਰੇ ਹਾਲਾਤਾਂ 'ਚ ਲਾਪਤਾ ਸੀ | ਘਟਨਾ ਵਾਲੇ ਦਿਨ ਪਰਿਵਾਰਕ ਮੈਂਬਰ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮਾਂ-ਕਾਰਾਂ 'ਤੇ ਗਏ ਹੋਏ ਸਨ ਤੇ ਜਦੋਂ ਪਿੱਛੋਂ ਬੱਚੇ ਸਕੂਲੋਂ ਘਰ ਪਰਤੇ ਤਾਂ ਲੜਕੀ ਘਰ 'ਚ ਮੌਜੂਦ ਨਹੀਂ ਸੀ | ਪਰਿਵਾਰ ਵੱਲੋਂ ਕਾਫੀ ਸਮੇਂ ਤੱਕ ਆਪਣੇ ਪੱਧਰ 'ਤੇ ਲੜਕੀ ਦੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਹੱਥ ਨਹੀਂ ਲੱਗਿਆ | ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਹੁਣ ਪਤਾ ਲੱਗਿਆ ਹੈ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਨਾਲ ਸੰਬੰਧਿਤ ਮੁਹੰਮਦ ਬਿਲਾਲ ਨਾਮਕ ਇਕ ਨੌਜਵਾਨ ਉਨ੍ਹਾਂ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ | ਇਸ ਸੰਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਮੁਹੰਮਦ ਬਿਲਾਲ ਪੁੱਤਰ ਮੁਹੰਮਦ ਫਰਜਨ ਵਾਸੀ ਪਿੰਡ ਇਸਲਾਮਪੁਰ ਸਾਹਲੀ ਉੱਤਰ ਪ੍ਰਦੇਸ਼ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਜਲਦ ਹੀ ਲੜਕੀ ਨੂੰ ਬਰਾਮਦ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 10ਵੀਂ ਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਦਾ ਸਨਮਾਨ <br/> ਅਗਲੀ ਖ਼ਬਰ 12ਵੀਂ ਸ਼ੇ੍ਰਣੀ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24
No active advertisement