02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡੇਂਗੂ ਖ਼ਿਲਾਫ਼ ਕੱਢੀ ਗਈ ਜਾਗਰੂਕਤਾ ਰੈਲੀ <br/>

Ad Position 21
No active advertisement
ਅਜੀਤ ਡੈਸਕ 16-05-2026
ਮਾਜਰੀ, 15 ਮਈ (ਕੁਲਵੰਤ ਸਿੰਘ ਧੀਮਾਨ)-ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਸਿਹਤ ਟੀਮ ਵਲੋਂ ਨੇੜਲੇ ਪਿੰਡ ਖਿਜ਼ਰਾਬਾਦ ਵਿਖੇ 'ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਸਟਾਫ਼ ਵਲੋਂ ਸਰਕਾਰੀ ਸਕੂਲ ਦੇ ਬੱਚਿਆਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈ ਕੇ ਲੋਕਾਂ ਨੂੰ ਇਸ ਮਾਰੂ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਇਕੱਤਰਤਾ ਨੂੰ ਨੋਡਲ ਅਫ਼ਸਰ ਡਾ. ਅਰੁਣ ਬਾਂਸਲ ਨੇ ਸੰਬੋਧਨ ਕੀਤਾ | ਇਸ ਮੌਕੇ ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਵਰਕਰ ਜਸਵੀਰ ਸਿੰਘ, ਰਘਵੀਰ ਸਿੰਘ, ਮਨਜੀਤ ਸਿੰਘ, ਰਬਿੰਦਰਪਾਲ ਕੌਰ ਸੀ. ਐਚ. ਓ. ਅਮਰਵੀਰ ਕੌਰ, ਆਸ਼ਾ ਵਰਕਰ ਤੇ ਪੰਚਾਇਤ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੇਤਾਂ 'ਚ ਲੱਗੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਚੋਰੀ <br/> ਅਗਲੀ ਖ਼ਬਰ 10ਵੀਂ ਤੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਦਾ ਸਨਮਾਨ <br/>
Ad Position 24
No active advertisement