24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਿਧਾਇਕ ਰੰਧਾਵਾ ਵਲੋਂ ਪਿੰਡ ਲੈਹਲੀ 'ਚ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 18-05-2026
ਲਾਲੜੂ, 17 ਮਈ (ਰਾਜਬੀਰ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਰਾਹੀਂ ਕਰੀਬ 40 ਲੱਖ ਦੀ ਲਾਗਤ ਨਾਲ ਇਹ ਨਵਾਂ ਟਿਊਬਵੈੱਲ ਲਗਾਇਆ ਜਾਵੇਗਾ ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਵੱਛ ਪਾਣੀ ਉਪੱਲਬਧ ਹੋਵੇਗਾ | ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ 'ਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਦੀ ਪ੍ਰਕਿਰਿਆ ਤਹਿਤ ਕੁਰਾਲੀ ਦੇ ਵਾਰਡ ਨੰ. 9 ਵਿਖੇ ਫੀਲਡ ਟ੍ਰੇਨਰਾਂ ਵਲੋਂ ਜਾਗਰੂਕਤਾ ਮੁਹਿੰਮ ਚਲਾਈ <b... ਅਗਲੀ ਖ਼ਬਰ ਐਮ. ਪੀ. ਕੰਗ ਨੇ ਖਰੜ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਇਕੋ ਦਿਨ 6 ਜਿੰਮ ਲੋਕਾਂ ਨੂੰ ਕੀਤੇ ਸਮਰਪਿਤ <br/>
Ad Position 24