24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜਨਗਣਨਾ 2027 ਦੀ ਪ੍ਰਕਿਰਿਆ ਤਹਿਤ ਕੁਰਾਲੀ ਦੇ ਵਾਰਡ ਨੰ. 9 ਵਿਖੇ ਫੀਲਡ ਟ੍ਰੇਨਰਾਂ ਵਲੋਂ ਜਾਗਰੂਕਤਾ ਮੁਹਿੰਮ ਚਲਾਈ <br/>

Ad Position 21
No active advertisement
ਅਜੀਤ ਡੈਸਕ 18-05-2026
ਕੁਰਾਲੀ, 17 ਮਈ ( ਹਰਪ੍ਰੀਤ ਸਿੰਘ)-ਜਨਗਣਨਾ 2027 ਦੀ ਪ੍ਰਕਿਰਿਆ ਦੇ ਤਹਿਤ ਅੱਜ ਕੁਰਾਲੀ ਦੇ ਵਾਰਡ ਨੰ. 9 ਵਿਖੇ ਫੀਲਡ ਟ੍ਰੇਨਰਾਂ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਦੌਰਾਨ ਮਾ. ਮਨਮੋਹਨ ਸਿੰਘ ਅਤੇ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਵਾਰਡ ਨੰ. 10 ਦੇ ਸਾਬਕਾ ਕੌਂਸਲਰ ਬਹਾਦਰ ਸਿੰਘ ਓ. ਕੇ. ਨਾਲ ਮੁਲਾਕਾਤ ਕਰਦਿਆਂ ਡਿਜ਼ੀਟਲ ਮਾਧਿਅਮ ਰਾਹੀਂ ਹੋਣ ਵਾਲੀ ਸਵੈ-ਗਣਨਾ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ | ਫੀਲਡ ਟ੍ਰੇਨਰਾਂ ਨੇ ਦੱਸਿਆ ਕਿ ਇਸ ਵਾਰ ਸਰਕਾਰ ਵਲੋਂ ਜਨਗਣਨਾ ਨੂੰ ਵਧੇਰੇ ਸੁਖਾਲਾ ਅਤੇ ਪਾਰਦਰਸ਼ੀ ਬਣਾਉਣ ਲਈ ਡਿਜ਼ੀਟਲ ਸਹੂਲਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਪੋਰਟਲ 'ਤੇ ਜਾ ਕੇ ਖ਼ੁਦ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਦੇ ਹਨ | ਇਸ ਨਾਲ ਨਾ ਸਿਰਫ਼ ਸਮੇਂ ਦੀ ਬਚਤ ਹੋਵੇਗੀ, ਸਗੋਂ ਡਾਟਾ ਪ੍ਰੋਸੈਸਿੰਗ ਵਿਚ ਵੀ ਤੇਜ਼ੀ ਆਵੇਗੀ | ਇਸੇ ਦੌਰਾਨ ਸਾਬਕਾ ਕੌਂਸਲਰ ਓ. ਕੇ. ਨੇ ਸ਼ਹਿਰ ਵਾਸੀਆਂ ਨੂੰ ਇਸ ਜਣਗਨਣਾ ਦਾ ਹਿੱਸਾ ਬਨਣ ਦੀ ਅਪੀਲ ਕੀਤੀ ਤਾਂ ਜੋ ਦੇਸ਼ ਦੇ ਵਿਕਾਸ ਲਈ ਸਹੀ ਅੰਕੜੇ ਜੁਟਾਏ ਜਾ ਸਕਣ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਵਾਰਡ ਨੰਬਰ 16 ਦੀ ਵਸਨੀਕਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਪਿੰਡ ਲੈਹਲੀ 'ਚ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ <br/>
Ad Position 24