24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਫ਼ਾਈ ਕਰਮਚਾਰੀਆਂ ਨੂੰ ਬਸਪਾ ਆਗੂ ਨੰਨਹੇੜੀਆਂ ਤੇ ਕਾਂਗਰਸੀ ਆਗੂਆਂ ਨੇ ਦਿੱਤਾ ਸਮਰਥਨ <br/>

Ad Position 21
No active advertisement
ਅਜੀਤ ਡੈਸਕ 18-05-2026
ਕੁਰਾਲੀ 17 ਮਈ (ਬਿੱਲਾ ਅਕਾਲਗੜ•ੀਆ)-ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਸੱਤਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਅੱਜ ਸਫ਼ਾਈ ਸੇਵਕਾਂ ਦੀ ਹਮਾਇਤ ਕਰਨ ਲਈ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਨੰਨਹੇੜੀਆਂ ਅਤੇ ਕਾਂਗਰਸੀ ਆਗੂ ਗਿਆਨ ਸਿੰਘ ਛੱਤ ਨੇ ਆਪਣੀ ਟੀਮ ਸਮੇਤ ਕੁਰਾਲੀ ਧਰਨੇ ਵਿਚ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਨੂੰ ਆਪਣਾ ਪੂਰਾ ਸਮਰਥਨ ਦਿੱਤਾ | ਇਨ•ਾਂ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਮਸਲੇ ਦਾ ਜਲਦ ਹੱਲ ਕੱਢਣ ਦੀ ਅਪੀਲ ਕੀਤੀ | ਇਸ ਮੌਕੇ ਉਨ•ਾਂ ਕਿਹਾ ਕਿ ਇਹ ਹੜਤਾਲ ਕਿਸੇ ਇਕ ਸ਼ਹਿਰ ਤੱਕ ਸੀਮਿਤ ਨਹੀਂ ਰਹੀ, ਸਗੋਂ ਪੂਰੇ ਪੰਜਾਬ ਵਿਚ ਸਫ਼ਾਈ ਕਰਮਚਾਰੀ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਸੰਘਰਸ਼ ਕਰ ਰਹੇ ਹਨ | ਉਨ•ਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਡਿਊਟੀ ਬਹੁਤ ਸੁਚੱਜੇ ਢੰਗ ਨਾਲ ਨਿਭਾਈ ਸੀ, ਇਸ ਲਈ ਉਨ•ਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ | ਉਨ•ਾਂ ਕਿਹਾ ਕਿ ਜੇਕਰ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਵਾਲੇ ਇਹ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ 'ਤੇ ਬੈਠਣ ਲਈ ਮਜ਼ਬੂਰ ਹੋ ਰਹੇ ਹਨ ਤਾਂ ਇਹ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਹੜਤਾਲ ਲੰਬੀ ਚੱਲਦੀ ਹੈ ਤਾਂ ਸੂਬੇ ਦੀ ਸਫ਼ਾਈ ਪ੍ਰਣਾਲੀ ਬੁਰੀ ਤਰ•ਾਂ ਪ੍ਰਭਾਵਿਤ ਹੋ ਸਕਦੀ ਹੈ ਅਤੇ ਸ਼ਹਿਰਾਂ ਵਿਚ ਗੰਦਗੀ ਵਧਣ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਬਣ ਸਕਦਾ ਹੈ, ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ•ਾਂ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਧਰਨੇ 'ਚ ਯੂਥ ਆਗੂ ਰਣਜੀਤ ਸਿੰਘ ਕਾਕਾ ਨੇ ਵੀ ਪਹੁੰਚ ਕੇ ਹਮਾਇਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜੈ ਭੀਮ ਯੋਧਿਆਂ ਨੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਖਰੜ ਤੇ ਰੋਟਰੀ ਕਲੱਬ ਖਰੜ ਵਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ <br/>
Ad Position 24