24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 18-05-2026
ਮੁੱਲਾਂਪੁਰ ਗਰੀਬਦਾਸ, 17 ਮਈ (ਦਿਲਬਰ ਸਿੰਘ ਖੈਰਪੁਰ)-ਆਬਕਾਰੀ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਜ਼ਿਲ੍ਹਾ ਆਬਕਾਰੀ ਅਫ਼ਸਰ ਦੀਵਾਨ ਚੰਦ ਦੀ ਅਗਵਾਈ 'ਚ ਪੁਲਿਸ ਥਾਣਾ ਮਾਜਰੀ ਦੀ ਟੀਮ ਨੇ ਸਵਰਾਜ ਫੈਕਟਰੀ ਮਾਜਰੀ ਨੇੜੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਸਤਿੰਦਰ ਮੱਲ੍ਹੀ ਕੁਰਾਲੀ ਸਰਕਲ ਨੇ ਦੱਸਿਆ ਕਿ ਆਬਕਾਰੀ ਪੁਲਿਸ ਅਤੇ ਸਥਾਨਕ ਪੁਲਿਸ ਦੇ ਤਾਲਮੇਲ ਨਾਲ ਨਾਕਾ ਆਪ੍ਰੇਸ਼ਨ ਦੌਰਾਨ ਸਿਆਲਬਾ ਮਾਜਰੀ ਵਿਖੇ ਚਿੱਟੇ ਰੰਗ ਦੀ ਇਕ ਟਾਟਾ ਇੰਡੀਕੋ ਨੂੰ ਰੋਕਿਆ ਗਿਆ, ਜਿਸਦੀ ਜਾਂਚ ਕਰਨ 'ਤੇ ਉਸ 'ਚੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜੋ ਸਿਰਫ ਚੰਡੀਗੜ੍ਹ 'ਚ ਵਿਕਰੀਯੋਗ ਸੀ | ਕਥਿਤ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਾਸੀ ਪਿੰਡ ਮਨਸੂਰਪੁਰ ਖਮਾਣੋਂ (ਸ੍ਰੀ ਫਤਿਹਗੜ੍ਹ ਸਾਹਿਬ) ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਮਾਜਰੀ ਵਿਖੇ ਪੰਜਾਬ ਐਕਸਾਈਜ਼ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰ. 3 ਦੇ ਨਰਿੰਦਰ ਗਿਰੀ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਡੇਰਾਬੱਸੀ ਵਿਖੇ ਕਾਗ਼ਜ਼ ਰੱਦ ਕਰਵਾਉਣ ਦੀ ਰਾਜਨੀਤੀ ਸ਼ੁਰੂ <br/>
Ad Position 24