17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬੇਦੀ ਨੇ ਮੁਹਾਲੀ ਦੇ ਵਾਰਡ ਨੰਬਰ 37 ਵਿਖੇ ਬਲਜੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ <br/>

Ad Position 21
No active advertisement
ਅਜੀਤ ਡੈਸਕ 19-05-2026
ਐੱਸ. ਏ. ਐੱਸ. ਨਗਰ, 18 ਮਈ (ਪ੍ਰੋ. ਅਵਤਾਰ ਸਿੰਘ)- ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਸਥਾਨਕ ਵਾ. ਨੰ. 37 'ਚ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਮਹਿਲਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ | ਇਸ ਇਕੱਠ 'ਚ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਤੋਂ ਇਲਾਵਾ ਸਮਾਜਿਕ ਆਗੂਆਂ ਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸ. ਬੇਦੀ ਨੇ ਕਿਹਾ ਕਿ ਬਲਜੀਤ ਕੌਰ ਨੇ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਸਮੱਸਿਆ ਸਮਝ ਕੇ ਕੰਮ ਕੀਤਾ ਹੈ ਤੇ ਵਾ. ਨੰ. 37 ਦੇ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਸਪਸ਼ਟ ਨਜ਼ਰ ਆਉਂਦੀ ਹੈ | ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਲੋਕਾਂ ਵਿਚ ਰਹਿ ਕੇ ਕੰਮ ਕੀਤਾ ਹੈ ਤੇ ਬਲਜੀਤ ਕੌਰ ਨੇ ਵੀ ਹਰ ਪਰਿਵਾਰ ਦੇ ਦੁੱਖ-ਸੁੱਖ 'ਚ ਸ਼ਾਮਿਲ ਹੋ ਕੇ ਆਪਣਾ ਫਰਜ਼ ਨਿਭਾਇਆ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਿਗਮ ਚੋਣਾਂ 'ਚ ਵਾ. ਨੰ. 37 ਤੋਂ ਬਲਜੀਤ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਵੀ.ਕੇ. ਵੈਦ ਪ੍ਰਧਾਨ ਬ੍ਰਾਹਮਣ ਸਭਾ, ਭੁਪਿੰਦਰ ਸਿੰਘ ਸਭਰਵਾਲ ਸਾਬਕਾ ਪ੍ਰਧਾਨ, ਪਿੱਕੀ ਔਲਖ ਪ੍ਰਧਾਨ, ਜਗਜੀਤ ਕੌਰ ਸਿੱਧੂ ਪ੍ਰਧਾਨ, ਜਤਿੰਦਰ ਸਿੰਘ ਜੌਲੀ, ਦਵਿੰਦਰ ਸਿੰਘ ਸਿੱਧੂ ਸਮੇਤ ਵਾਰਡ ਦੇ ਕਈ ਸੀਨੀਅਰ ਸਿਟੀਜ਼ਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਵਾਰਡ ਨੰਬਰ 14 ਤੋਂ ਉਮੀਦਵਾਰ ਸੰਨੀ ਰਾਣਾ ਦੇ ਚੋਣ ਦਫ਼ਤਰ ਦਾ ਉਦਘਾਟਨ <br/> ਅਗਲੀ ਖ਼ਬਰ ਲਾਲੜੂ ਨਗਰ ਕੌਂਸਲ ਚੋਣਾਂ 'ਚ 23 ਨਾਮਜ਼ਦਗੀਆਂ ਰੱਦ <br/>
Ad Position 24