17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗਰਮੀ ਵਧਣ ਦੇ ਬਾਵਜੂਦ ਵੱਖ-ਵੱਖ ਉਮੀਦਵਾਰਾਂ ਨੇ ਨਵੇਂ ਤੇ ਪੁਰਾਣੇ ਤਰੀਕਿਆਂ ਨਾਲ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 19-05-2026
ਜ਼ੀਰਕਪੁਰ, 18 ਮਈ (ਮਨਿੰਦਰ ਸਿੰਘ)- ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ | ਇਸ ਦੇ ਨਾਲ ਹੀ ਚੋਣਾਂ ਲੜ ਰਹੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣਾ-ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਸਾਰੇ ਉਮੀਦਵਾਰਾਂ ਵਲੋਂ ਆਪਣੇ-ਆਪਣੇ ਤਰੀਕਿਆਂ ਨਾਲ ਵੋਟਰਾਂ ਤੱਕ ਪਹੁੰਚਣ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ | ਇਸ ਦੌਰਾਨ ਜਿਥੇ ਜ਼ਿਆਦਾਤਰ ਉਮੀਦਵਾਰ ਘਰ-ਘਰ ਜਾ ਕੇ ਵੋਟਾਂ ਦੀ ਅਪੀਲ ਕਰ ਰਹੇ ਹਨ ਉੱਥੇ ਹੀ ਵੱਡੀ ਗਿਣਤੀ ਉਮੀਦਵਾਰ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪ੍ਰਚਾਰ ਕਰ ਰਹੇ ਹਨ | ਇਸ ਤੋਂ ਇਲਾਵਾ ਕੁਝ ਉਮੀਦਵਾਰ ਰਵਾਇਤੀ ਤਰੀਕਿਆਂ ਦੀ ਵੀ ਵਰਤੋਂ ਕਰ ਰਹੇ ਹਨ ਜਿਨ੍ਹਾਂ ਵਲੋਂ ਸ਼ਹਿਰ ਭਰ 'ਚ ਵੱਖ-ਵੱਖ ਥਾਵਾਂ 'ਤੇ ਥ੍ਰੀ-ਵ੍ਹੀਲਰਾਂ 'ਤੇ ਲਾਊਡ ਸਪੀਕਰ ਲਗਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਤਰ੍ਹਾਂ ਸ਼ਹਿਰ 'ਚ ਚੋਣ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ | ਹਾਲਾਂਕਿ, ਤੇਜ਼ ਧੁੱਪ ਤੇ ਲਗਾਤਾਰ ਵਧਦੀ ਗਰਮੀ ਨੇ ਪ੍ਰਚਾਰ ਨੂੰ ਪ੍ਰਭਾਵਿਤ ਕੀਤਾ ਹੈ ਪਰ ਗਰਮੀ ਤੋਂ ਬਚਣ ਲਈ ਜ਼ਿਆਦਾਤਰ ਉਮੀਦਵਾਰ ਸਿਰਫ਼ ਸਵੇਰੇ ਤੇ ਸ਼ਾਮ ਵੇਲੇ ਹੀ ਚੋਣ ਪ੍ਰਚਾਰ ਕਰ ਰਹੇ ਹਨ | ਸਾਬਕਾ ਕੌਂਸਲਰ ਆਪਣੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਵੋਟਾਂ ਮੰਗ ਰਹੇ ਹਨ ਜਦਕਿ ਪਹਿਲੀ ਵਾਰ ਬਣੇ ਉਮੀਦਵਾਰ ਜਨਤਾ ਨਾਲ ਵੱਡੇ-ਵੱਡੇ ਵਾਅਦੇ ਤੇ ਦਾਅਵੇ ਕਰ ਰਹੇ ਹਨ | ਇਸ ਦੌਰਾਨ ਸਥਾਨਕ ਲੋਕਾਂ ਵਲੋਂ ਮੰਗ ਕੀਤੀ ਗਈ ਕਿ ਚੋਣ ਵਾਅਦਿਆਂ ਤੇ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਵੇ ਤਾਂ ਜੋ

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਸ਼ਰੇਆਮ ਉਡਾਈਆਂ ਜਾ ਰਹੀਆਂ ਨੇ ਆਦਰਸ਼ ਚੋਣ ਜ਼ਾਬਤੇ ਦੀਆਂ ਧੱਜੀਆਂ <br/> ਅਗਲੀ ਖ਼ਬਰ ਭਾਜਪਾ ਦੇ ਵਾਰਡ ਨੰਬਰ 14 ਤੋਂ ਉਮੀਦਵਾਰ ਸੰਨੀ ਰਾਣਾ ਦੇ ਚੋਣ ਦਫ਼ਤਰ ਦਾ ਉਦਘਾਟਨ <br/>
Ad Position 24