10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਖ਼ਜ਼ਾਨਾ ਮੰਤਰੀ ਨੇ 'ਰੰਗਲਾ ਪੰਜਾਬ ਵਿਕਾਸ ਸਕੀਮ' ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 20-05-2026
ਚੰਡੀਗੜ੍ਹ, 19 ਮਈ (ਵਿਕਰਮਜੀਤ ਸਿੰਘ ਮਾਨ)-ਖ਼ਜ਼ਾਨਾ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਿਤ ਪੋਰਟਲ 'ਤੇ ਅੱਪਲੋਡ ਕਰਨ ਦੇ ਹੁਕਮ ਦਿੱਤੇ | ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ |
ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਖ਼ਜ਼ਾਨਾ ਮੰਤਰੀ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤਿ੍ਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਕਿਹਾ ਕਿ ਪਹਿਲੀ ਰਿਪੋਰਟ ਵਿਚ ਉਨ੍ਹਾਂ ਕਾਰਨਾਂ ਦਾ ਸਪਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜ੍ਹਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖ਼ਾਕਾ ਪੇਸ਼ ਕਰਨਾ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰ ਪੱਖ ਤੋਂ ਅੱਗੇ ਲਿਜਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਿਨ ਰਾਤ ਮਿਹਨਤ ਕਰ ਰਹੀ ਹੈ, ਜਿਸ ਤੋਂ ਹਰ ਪੰਜਾਬੀ ਸੰਤੁਸ਼ਟੀ ਵੀ ਜਤਾ ਰਿਹਾ ਹੈ | ਇਸ ਮੀਟਿੰਗ ਵਿਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ | ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ | ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਿਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ | ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ | ਇਸ ਸਮੀਖਿਆ ਮੀਟਿੰਗ ਵਿਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਾਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਿਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅੱਜ ਕੈਮਿਸਟ ਐਸੋਸੀਏਸ਼ਨ ਦੁਆਰਾ ਦੇਸ਼ ਭਰ ਹੜਤਾਲ ਦੇ ਫ਼ੈਸਲੇ ਦੌਰਾਨ ਚੰਡੀਗੜ੍ਹ 'ਚ 52 ਮੈਡੀਕਲ ਸਟੋਰ ਰਹਿਣਗੇ ਖੁੱਲ੍ਹੇ... ਅਗਲੀ ਖ਼ਬਰ ਜਲ ਸਪਲਾਈ ਵਰਕਰਜ਼ ਯੂਨੀਅਨ ਐਮ.ਸੀ ਚੰਡੀਗੜ੍ਹ 'ਚ ਬਲਵਿੰਦਰ ਸਿੰਘ ਮਜ਼ਦੂਰ ਵਰਗ ਦੀ ਆਵਾਜ਼ ਬਣੇਗਾ-ਯੂਨੀਅਨ <br/>
Ad Position 24