10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਹਫ਼ਤੇ ਵਿਚ ਦੋ ਵਾਰ ਤੇਲ ਕੀਮਤਾਂ ਵਧਣਾ ਚਿੰਤਾਜਨਕ : ਚੰਦੂਮਾਜਰਾ ਸੂਬਾ ਸਰਕਾਰ ਵੈਟ ਵਿਚ ਕਟੌਤੀ ਕਰੇ <br/>

Ad Position 21
No active advertisement
ਅਜੀਤ ਡੈਸਕ 20-05-2026
ਚੰਡੀਗੜ੍ਹ, 19 ਮਈ (ਪੋ੍ਰ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਲੀਡਰ ਅਤੇ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਇਕ ਹਫ਼ਤੇ ਦੇ ਅੰਦਰ ਦੋ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਨੂੰ ਮਹਿੰਗਾਈ ਦੀ ਦੁੱਗਣੀ ਮਾਰ ਝੱਲਣੀ ਪਵੇਗੀ | ਚੰਦੂਮਾਜਰਾ ਨੇ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਢੁਆਈ ਦੇ ਖਰਚੇ ਵੀ ਵਧ ਜਾਂਦੇ ਹਨ, ਜਿਸ ਦਾ ਸਿੱਧਾ ਅਸਰ ਖਾਣ-ਪੀਣ ਸਮੇਤ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਤੇ ਪੈਂਦਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਹਰ ਵਰਗ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ 'ਤੇ ਲੱਗਣ ਵਾਲੇ ਵੈਟ ਵਿਚ ਕਟੌਤੀ ਕੀਤੀ ਜਾਵੇ, ਤਾਂ ਜੋ ਕੀਮਤਾਂ ਵਿਚ ਹੋ ਰਹੇ ਵਾਧੇ ਨੂੰ ਕਾਬੂ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਰੰਗੀਲਪੁਰ 'ਚ ਵਿਦਿਆਰਥਣ ਦੀ ਬੁਰੀ ਤਰ੍ਹਾਂ ਕੁੱਟਮਾਰ ਦਾ ਮਾਮਲਾ ਭਖਿਆ <br/>
Ad Position 24