10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਵੇਰੇ ਅਕਾਲੀ ਦਲ 'ਚ ਸ਼ਾਮਿਲ ਹੋਏ ਐਡਵੋਕੇਟ ਜੁਝਾਰ ਸਿੰਘ ਦੀ ਸ਼ਾਮ ਵੇਲੇ ਕਾਂਗਰਸ 'ਚ ਘਰ ਵਾਪਸੀ

Ad Position 21
No active advertisement
ਸ਼ਾਮ ਵੇਲੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਐਡਵੋਕੇਟ ਜੁਝਾਰ ਸਿੰਘ ਨੂੰ ਮੁੜ ਕਾਂਗਰਸ ਪਾਰਟੀ 'ਚ ਸ਼ਾਮਿਲ ਕਰਦੇ ਹੋਏ | ਤਸਵੀਰ : ਗੁਰਮੀਤ ਸਿੰਘ <br/> 20-05-2026
ਡੇਰਾਬੱਸੀ, 19 ਮਈ (ਗੁਰਮੀਤ ਸਿੰਘ)-ਚੋਣਾਂ ਨੇੜੇ ਆਉਂਦਿਆਂ ਹੀ ਵਾਰਡ ਨੰ. 13 ਦੀ ਸਿਆਸਤ 'ਚ ਅੱਜ ਉਸ ਵੇਲੇ ਇਕ ਉਲਟ ਫੇਰ ਦੇਖਣ ਨੂੰ ਮਿਲਿਆ, ਜਦੋਂ ਸਵੇਰੇ ਸਿਰੋਪਾਓ ਪਾ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ ਐਡਵੋਕੇਟ ਜੁਝਾਰ ਸਿੰਘ ਨੂੰ ਕੁਝ ਹੀ ਘੰਟਿਆਂ ਬਾਅਦ ਮੁੜ ਕਾਂਗਰਸ ਦੇ ਸੀਨੀਅਰ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਮੁੜ ਪਾਰਟੀ 'ਚ ਸ਼ਾਮਿਲ ਕਰਵਾਉਂਦਿਆਂ ਉਨ੍ਹਾਂ ਦੀ 'ਘਰ ਵਾਪਸੀ' ਕਰਵਾਈ | ਜਾਣਕਾਰੀ ਅਨੁਸਾਰ ਵਾਰਡ ਨੰ. 13 ਤੋਂ ਐਡਵੋਕੇਟ ਜੁਝਾਰ ਸਿੰਘ ਨੇ ਅੱਜ ਸਵੇਰੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿ੍ਹਆ ਸੀ, ਜਿਸ ਦੌਰਾਨ ਅਕਾਲੀ ਦਲ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਵੀ ਕੀਤਾ ਗਿਆ ਸੀ, ਪਰ ਇਹ ਸਿਆਸੀ ਸਫ਼ਰ ਕੁਝ ਘੰਟੇ ਵੀ ਨਾ ਚੱਲ ਸਕਿਆ | ਕਾਂਗਰਸੀ ਲੀਡਰਸ਼ਿਪ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਹਲਕਾ ਇੰਚਾਰਜ ਢਿੱਲੋਂ ਨੇ ਉਨ੍ਹਾਂ ਨਾਲ਼ ਸੰਪਰਕ ਕੀਤਾ, ਜਿਸ ਮਗਰੋਂ ਐਡਵੋਕੇਟ ਜੁਝਾਰ ਸਿੰਘ ਨੇ ਆਪਣਾ ਫੈਸਲਾ ਬਦਲ ਲਿਆ ਅਤੇ ਸ਼ਾਮ ਹੁੰਦੇ-ਹੁੰਦੇ ਕਾਂਗਰਸੀ ਆਗੂ ਢਿੱਲੋਂ ਨੇ ਉਨ੍ਹਾਂ ਨੂੰ ਮੁੜ ਪਾਰਟੀ 'ਚ ਸ਼ਾਮਿਲ ਕਰਦਿਆਂ ਅਕਾਲੀ ਦਲ ਨੂੰ ਝਟਕਾ ਦੇ ਦਿੱਤਾ | ਇਸ ਮੌਕੇ ਕਾਂਗਰਸੀ ਆਗੂ ਢਿੱਲੋਂ ਨੇ ਕਿਹਾ ਕਿ ਐਡਵੋਕੇਟ ਜੁਝਾਰ ਸਿੰਘ ਉਨ੍ਹਾਂ ਦੇ ਪਰਿਵਾਰ ਦੇ ਅਹਿਮ ਮੈਂਬਰ ਹਨ | ਕੁਝ ਗਲਤਫਹਿਮੀਆਂ ਕਾਰਨ ਉਹ ਸਵੇਰੇ ਦੂਜੇ ਪਾਸੇ ਚਲੇ ਗਏ ਸਨ, ਪਰ ਹੁਣ ਉਨ੍ਹਾਂ ਦੀ ਘਰ ਵਾਪਸੀ ਨਾਲ ਸਭ ਠੀਕ ਹੈ, ਜਿਸ ਨਾਲ ਵਾਰਡ ਨੰ. 13 ਅਤੇ ਪੂਰੇ ਡੇਰਾਬੱਸੀ ਹਲਕੇ 'ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਐਡਵੋਕੇਟ ਜੁਝਾਰ ਸਿੰਘ ਨੇ ਵੀ ਪਾਰਟੀ ਹਾਈਕਮਾਂਡ ਅਤੇ ਦੀਪਇੰਦਰ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਵਾਂਗ ਹੀ ਦਿਨ-ਰਾਤ ਕੰਮ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਕੁਰਾਲੀ ਦੇ ਵਾ. ਨੰ. 7 ਤੋਂ ਅਕਾਲੀ ਉਮੀਦਵਾਰ ਬੀਬੀ ਪਰਮਜੀਤ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੇਪਰਾਂ ਦੀ ਵਾਪਸੀ ਤੋਂ ਬਾਅਦ ਚੋਣ ਮੈਦਾਨ ਭਖਿਆ <br/>
Ad Position 24