10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕੁਰਾਲੀ ਦੇ ਵਾ. ਨੰ. 7 ਤੋਂ ਅਕਾਲੀ ਉਮੀਦਵਾਰ ਬੀਬੀ ਪਰਮਜੀਤ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ

Ad Position 21
No active advertisement
ਕੁਰਾਲੀ ਦੇ ਵਾ. ਨੰ. 7 ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ ਕਰਦੇ ਹੋਏ ਜਥੇ. ਅਜਮੇਰ ਸਿੰਘ ਖੇੜਾ, ਰਵਿੰਦਰ ਸਿੰਘ ਖੇੜਾ, ਦਿਲਬਾਗ ਸਿੰਘ ਮੀਆਂਪੁਰ ਤੇ ਹੋਰ ਆਗੂ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 20-05-2026
ਕੁਰਾਲੀ, 19 ਮਈ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਵਾ. ਨੰ. 7 ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਅਤੇ ਦਿਲਬਾਗ ਸਿੰਘ ਮੀਆਂਪੁਰ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਜਥੇ. ਖੇੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਦੇ ਵਿਕਾਸ ਲਈ ਅਨੇਕਾਂ ਪ੍ਰਾਜੈਕਟ ਲਿਆਂਦੇ ਗਏ ਸਨ ਅਤੇ ਹਰ ਵਰਗ ਦੀ ਭਲਾਈ ਨੂੰ ਪਹਿਲ ਦਿੱਤੀ ਗਈ ਸੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਸੇਵਾ ਲਈ ਵਚਨਬੱਧ ਰਹੀ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਬੀਬੀ ਪਰਮਜੀਤ ਕੌਰ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਸਮੁੱਚੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਪਰਮਜੀਤ ਕੌਰ ਨੂੰ ਇਕ ਵਾਰ ਮੌਕਾ ਜ਼ਰੂਰ ਦੇਣ ਤਾਂ ਜੋ ਵਾਰਡ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾ ਸਕੇ | ਇਸ ਮੌਕੇ ਵਾਰਡ ਵਾਸੀਆਂ ਨੇ ਬੀਬੀ ਪਰਮਜੀਤ ਕੌਰ ਦੇ ਹੱਕ 'ਚ ਭੁਗਤਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਪ੍ਰਦੀਪ ਰੂੜਾ, ਬਲਵਿੰਦਰ ਸਿੰਘ ਰਕੌਲੀ, ਬਰਜਿੰਦਰ ਸਿੰਘ, ਕੁਲਦੀਪ ਸਿੰਘ, ਮਿਲਖਾ ਸਿੰਘ, ਪਾਲ ਸਿੰਘ, ਕਾਕਾ ਚਨਾਲੋਂ, ਪਰਮਿੰਦਰ ਸਿੰਘ, ਅਨਿਲਦੀਪ ਸ਼ਰਮਾ, ਦਰਬਾਰਾ ਸਿੰਘ, ਦਾਰਾ ਸਿੰਘ, ਬਿੰਦਰ ਚਨਾਲੋਂ, ਅਮਰਜੀਤ ਸਿੰਘ, ਰਘਬੀਰ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਸਿੰਘ ਤੇ ਬੱਬੂ ਚਨਾਲੋਂ ਸਮੇਤ ਹੋਰ ਵਾਰਡ ਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀਆਂ ਨੇ ਧਰਨਾ ਲਗਾ ਕੇ ਹਲਕਾ ਵਿਧਾਇਕ ਨੂੰ 2027 'ਚ ਸਬਕ ਸਿਖਾਉਣ ਦੀ ਦਿੱਤੀ ਚਿਤਾਵਨੀ... ਅਗਲੀ ਖ਼ਬਰ ਸਵੇਰੇ ਅਕਾਲੀ ਦਲ 'ਚ ਸ਼ਾਮਿਲ ਹੋਏ ਐਡਵੋਕੇਟ ਜੁਝਾਰ ਸਿੰਘ ਦੀ ਸ਼ਾਮ ਵੇਲੇ ਕਾਂਗਰਸ 'ਚ ਘਰ ਵਾਪਸੀ
Ad Position 24