10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਲੂ' ਨੇ ਮੁਹਾਲੀ ਦੇ ਵਸਨੀਕਾਂ ਨੂੰ ਘਰਾਂ 'ਚ ਕੀਤਾ ਬੰਦ, ਦਿਨ ਸਮੇਂ ਸੜਕਾਂ 'ਤੇ ਟਰੈਫ਼ਿਕ ਘਟੀ, ਮਾਰਕੀਟਾਂ ਹੋਈਆਂ ਸੁੰਨੀਆਂ <br/>

Ad Position 21
No active advertisement
ਅਜੀਤ ਡੈਸਕ 21-05-2026
ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਲੂ (ਹੀਟ ਵੇਵ) ਕਾਰਨ ਮੁਹਾਲੀ ਸ਼ਹਿਰ ਦੇ ਵਸਨੀਕ ਘਰਾਂ ਵਿਚ ਕੈਦ ਹੋਣ ਲਈ ਮਜਬੂਰ ਹਨ, ਜਿਸ ਕਾਰਨ ਦਿਨ ਸਮੇਂ ਸ਼ਹਿਰ ਦੀਆਂ ਸੜਕਾਂ 'ਤੇ ਬਹੁਤ ਘੱਟ ਵਾਹਨ ਦਿਖਾਈ ਦੇ ਰਹੇ ਹਨ, ਕਿਉਂਕਿ ਸ਼ਹਿਰ ਦਾ ਪਾਰਾ 43 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ | ਜੇਠ ਦੀ ਦੁਪਹਿਰ ਦੀ ਇਸ ਭਿਆਨਕ ਗਰਮੀ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਸਿੱਧੀ ਧੁੱਪ ਵਿਚ ਜਾਣ ਤੋਂ ਬਚਾਅ ਸੰਬੰਧੀ ਜਾਰੀ ਅਪੀਲ ਦੇ ਚੱਲਦਿਆਂ ਸ਼ਹਿਰ ਵਾਸੀ ਜ਼ਰੂਰੀ ਕੰਮ ਲਈ ਹੀ ਘਰੋਂ ਬਾਹਰ ਨਿਕਲ ਰਹੇ ਹਨ ਜਦਕਿ ਸ਼ਹਿਰ ਦੀਆਂ ਮਾਰਕੀਟਾਂ ਵੀ ਦਿਨ ਸਮੇਂ ਸੁੰਨੀਆਂ ਦਿਖਾਈ ਦਿੰਦਿਆਂ ਹਨ | ਹੀਟ ਵੇਵ ਕਾਰਨ ਬਾਜ਼ਾਰਾਂ 'ਚੋਂ ਰੌਣਕ ਖ਼ਤਮ ਹੋ ਗਈ ਹੈ ਤੇ ਦੁਕਾਨਦਾਰ ਪਰੇਸ਼ਾਨ ਨਜ਼ਰ ਆ ਰਹੇ ਹਨ | ਇਸ ਸੰਬੰਧੀ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਲੂ ਕਾਰਨ ਦਿਨ ਦੇ ਸਮੇਂ ਤਾਂ ਦੁਕਾਨਾਂ 'ਤੇ ਗ੍ਰਾਹਕ ਨਾ-ਮਾਤਰ ਹੀ ਹੁੰਦਾ ਹੈ ਕਿਉਂਕਿ ਸ਼ਾਮ ਵੇਲੇ ਹੀ ਗ੍ਰਾਹਕ ਦੁਕਾਨਾਂ 'ਤੇ ਆਉਂਦੇ ਹਨ | ਉਨ੍ਹਾਂ ਕਿਹਾ ਕਿ ਗਾਹਕੀ ਘਟਣ ਕਾਰਨ ਉਨ੍ਹਾਂ ਨੂੰ ਆਪਣੇ ਖਰਚੇ 'ਤੇ ਦੁਕਾਨਾਂ ਦੇ ਕਿਰਾਏ ਕੱਢਣੇ ਵੀ ਮੁਸ਼ਕਿਲ ਹੋ ਰਹੇ ਹਨ | ਭਾਰਤੀ ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਵੱਡੇ ਹਿੱਸੇ ਵਿਚ ਲੂ (ਹੀਟ ਵੇਵ) ਨੂੰ ਲੈ ਕੇ 'ਯੈਲੋ' ਅਲਰਟ ਜਾਰੀ ਕੀਤਾ ਗਿਆ ਹੈ ਤੇ ਅਗਲੇ ਕੁੱਝ ਦਿਨਾਂ ਤੱਕ ਤਾਪਮਾਨ ਖ਼ਤਰਨਾਕ ਹੱਦ ਤੱਕ ਪਹੁੰਚਣ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿਚ ਘੱਟੋ-ਘੱਟ 24-25 ਮਈ ਤੱਕ ਲੂ ਚੱਲਣ ਦੀ ਸੰਭਾਵਨਾ ਦੀ ਚੇਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਹਾਲੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ | ਦੂਜੇ ਪਾਸੇ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਲੂ (ਹੀਟ ਵੇਵ) ਦੇ ਮਰੀਜ਼ਾਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕਰਦਿਆਂ ਸਮੂਹ ਨਾਗਰਿਕਾਂ ਨੂੰ ਲੂ (ਹੀਟ ਵੇਵ) ਤੋਂ ਬਚਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ | ਸਰਕਾਰੀ ਸਿਹਤ ਸੰਸਥਾਵਾਂ ਵਿਚ 'ਓ. ਆਰ. ਐਸ. ਕਾਰਨਰ' ਸਥਾਪਿਤ ਕਰ ਕੇ ਆਮ ਲੋਕਾਂ ਨੂੰ ਤੁਰੰਤ ਮੁਫ਼ਤ ਓ. ਆਰ. ਐਸ. ਦਾ ਘੋਲ ਮੁਹੱਈਆ ਕਰਵਾਉਣ ਤੋਂ ਇਲਾਵਾ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਤੇ ਸਵਿਫ਼ਟ ਕਾਰ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ <br/> ਅਗਲੀ ਖ਼ਬਰ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਤੇ ਕਾਂਗਰਸ ਦੇ ਆਗੂ ਤੇ ਵਰਕਰ 'ਆਪ' ਵਿਚ ਸ਼ਾਮਿਲ <br...
Ad Position 24