10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਾਬਕਾ ਕੌਂਸਲਰ ਨਵਤੇਜ ਨਵੀ ਨੇ ਵਾਰਡ ਨੰਬਰ 27 ਤੇ 30 'ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 21-05-2026
ਜ਼ੀਰਕਪੁਰ, 20 ਮਈ (ਮਨਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦੀ ਫਾਈਨਲ ਸੂਚੀ ਜਾਰੀ ਹੋਣ ਤੋਂ ਬਾਅਦ ਸ਼ਹਿਰ 'ਚ ਨਗਰ ਕੌਂਸਲ ਚੋਣਾਂ ਲਈ ਖੜ੍ਹੇ ਕੁੱਲ 124 ਉਮੀਦਵਾਰਾਂ ਨੇ ਆਪਣੀ ਜਿੱਤ ਲਈ ਪੂਰੀ ਵਾਹ ਲਗਾਈ ਹੋਈ ਹੈ, ਜਿਸ ਤਹਿਤ ਉਮੀਦਵਾਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਵਾ. ਨੰ. 27 ਤੇ 30 ਤੋਂ ਸਾਬਕਾ ਕੌਂਸਲਰ ਨਵਤੇਜ ਨਵੀ ਤੇ ਉਸ ਦੀ ਪਤਨੀ ਨਿਸ਼ਾ ਧੀਮਾਨ ਵੱਲੋਂ ਵੀ ਆਪਣੇ-ਆਪਣੇ ਵਾਰਡਾਂ 'ਚ ਘਰ-ਘਰ ਜਾ ਕੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਪਿਛਲੀ ਟਰਮ 'ਚ ਕਰਵਾਏ ਕੰਮਾਂ ਤੇ ਇਸ ਵਾਰ ਕਰਨ ਵਾਲੇ ਕੰਮਾਂ ਬਾਰੇ ਦੱਸਿਆ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਵੱਲੋਂ ਵਾਰਡ 'ਚ ਆ ਰਹੀਆਂ ਸਮੱਸਿਆਵਾਂ ਤੇ ਸਥਾਨਕ ਨਿਵਾਸੀਆਂ ਦੀਆਂ ਹੋਰ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਜਾ ਰਿਹਾ ਹੈ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਵੱਲੋਂ ਲੋਕਾਂ ਕੋਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਦੀ ਇਕ ਲਿਸਟ ਤਿਆਰ ਕਰਵਾਈ ਜਾ ਰਹੀ ਹੈ ਜਿਸ ਦੇ ਆਧਾਰ 'ਤੇ ਕੰਮ ਕੀਤਾ ਜਾਵੇਗਾ | ਉਹ ਲੋਕਾਂ ਨੂੰ ਵਾਰਡ 'ਚ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਹੋਰ ਸਹੂਲਤਾਂ ਦੇਣ ਦਾ ਵਾਅਦਾ ਤੇ ਦਾਅਵਾ ਵੀ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਨਵੀ ਨੂੰ ਪਹਿਲਾਂ ਵਾ. ਨੰ. 30 ਤੋਂ ਕੌਂਸਲਰ ਰਹਿੰਦਿਆਂ ਨਗਰ ਕੌਂਸਲ ਵੱਲੋਂ ਸਫ਼ਾਈ ਦੇ ਮਾਮਲੇ 'ਚ ਉਨ੍ਹਾਂ ਦੇ ਵਾਰਡ ਨੂੰ ਐਵਾਰਡ ਵੀ ਮਿਲ ਚੁੱਕਿਆ ਹੈ ਤੇ ਇਸ ਵਾਰ ਵਾ. ਨੰ. 30 ਤੋਂ ਨਵੀ ਦੀ ਪਤਨੀ ਨਿਸ਼ਾ ਧੀਮਾਨ ਅਤੇ ਵਾ. ਨੰ, 27 ਤੋਂ ਉਹ ਖ਼ੁਦ ਚੋਣਾਂ ਲੜ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਗਿੱਲ ਵਲੋਂ ਵਾਰਡ ਨੰਬਰ 13 ਤੋਂ ਭਾਜਪਾ ਉਮੀਦਵਾਰ ਸਪਨਾ ਬੈਂਸ ਦੇ ਹੱਕ 'ਚ ਚੋਣ ਮੀਟਿੰਗ <br/> ਅਗਲੀ ਖ਼ਬਰ ਪਿਛਲੀ ਕਾਰਗੁਜ਼ਾਰੀ ਦੇ ਆਧਾਰ 'ਤੇ ਵੋਟ ਪਾਉਣ ਲੋਕ-ਭੁਪਿੰਦਰ ਸਿੰਘ ਸੈਣੀ <br/>
Ad Position 24