09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਚੰਨਾ ਵਲੋਂ ਭਾਜਪਾ ਉਮੀਦਵਾਰ ਰਣਜੀਤ ਸਿੰਘ ਰੈਡੀ ਨੂੰ ਸਮਰਥਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 21-05-2026
ਡੇਰਾਬੱਸੀ, 20 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਥਾਨਕ ਰਾਜਨੀਤਿਕ ਮਾਹੌਲ ਪੂਰੀ ਤਰ੍ਹਾਂ ਗਰਮ ਹੋ ਚੁੱਕਾ ਹੈ | ਇਸੇ ਦੌਰਾਨ ਵਾ. ਨੰ. 16 ਦੇ ਚੋਣ ਮੁਕਾਬਲੇ 'ਚ ਇਕ ਸਿਆਸੀ ਉਲਟ ਫੇਰ ਦੇਖਣ ਨੂੰ ਮਿਲਿਆ ਹੈ ਜਿੱਥੇ ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਚੰਨਾ ਨੇ ਬੁੱਧਵਾਰ ਨੂੰ ਭਾਜਪਾ ਉਮੀਦਵਾਰ ਰਣਜੀਤ ਸਿੰਘ ਰੈਡੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ | ਆਜ਼ਾਦ ਉਮੀਦਵਾਰ ਚੰਨਾ ਵੱਲੋਂ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਹੱਕ 'ਚ ਪ੍ਰਚਾਰ ਕਰਨ ਦੇ ਫ਼ੈਸਲੇ ਨਾਲ ਵਾ. ਨੰ. 16 ਦੇ ਚੋਣ ਸਮੀਕਰਨ ਬਦਲਣ ਦੀ ਸੰਭਾਵਨਾ ਹੈ | ਚੰਨਾ ਦੇ ਇਸ ਕਦਮ ਨਾਲ ਜਿੱਥੇ ਭਾਜਪਾ ਖੇਮੇ ਵਿਚ ਉਤਸ਼ਾਹ ਹੈ ਉਥੇ ਹੀ ਵਾਰਡ 'ਚ ਚੋਣ ਮੁਕਾਬਲਾ ਹੋਰ ਦਿਲਚਸਪ ਹੋ ਗਿਆ ਹੈ | ਇਸ ਮੌਕੇ ਭਾਜਪਾ ਉਮੀਦਵਾਰ ਰੈਡੀ ਨੇ ਚੰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਮਰਥਨ ਨਾਲ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਬਲ ਮਿਲਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਦੇ ਲੋਕ ਪਾਰਟੀ ਦੀਆਂ ਵਿਕਾਸਸ਼ੀਲ ਨੀਤੀਆਂ ਨਾਲ ਜੁੜ ਰਹੇ ਹਨ ਤੇ ਉਹ ਹਰ ਵਰਗ ਨੂੰ ਨਾਲ ਲੈ ਕੇ ਵਾਰਡ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ | ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਚੋਣਾਂ 'ਚ ਉਨ੍ਹਾਂ ਦੀ ਸਥਿਤੀ ਕਾਫੀ ਮਜ਼ਬੂਤ ਹੈ | ਦੂਜੇ ਪਾਸੇ ਚੰਨਾ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਵਾਰਡ ਦੇ ਹਿਤਾਂ ਤੇ ਚੋਣ ਪ੍ਰਚਾਰ ਨੂੰ ਇਕ ਨਵੀਂ ਦਿਸ਼ਾ ਦੇਣ ਲਈ ਲਿਆ ਗਿਆ ਹੈ | ਇਸ ਨਵੇਂ ਸਿਆਸੀ ਘਟਨਾਕ੍ਰਮ ਤੋਂ ਬਾਅਦ ਵਾ. ਨੰ. 16 'ਚ ਚੋਣ ਪ੍ਰਚਾਰ ਦੀ ਰਫ਼ਤਾਰ ਹੋਰ ਤੇਜ਼ ਹੋ ਗਈ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਅਰਸ਼ਪ੍ਰੀਤ ਕੌਰ ਵਲੋਂ ਵਾਰਡ ਨੰਬਰ 4 ਦੀ ਨੁਹਾਰ ਬਦਲਣ ਦਾ ਵਾਅਦਾ <br/> ਅਗਲੀ ਖ਼ਬਰ ਰਣਜੀਤ ਸਿੰਘ ਗਿੱਲ ਵਲੋਂ ਵਾਰਡ ਨੰਬਰ 13 ਤੋਂ ਭਾਜਪਾ ਉਮੀਦਵਾਰ ਸਪਨਾ ਬੈਂਸ ਦੇ ਹੱਕ 'ਚ ਚੋਣ ਮੀਟਿੰਗ <br/>
Ad Position 24