ਕੁਰਾਲੀ, 20 ਮਈ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਅੱਜ ਕੁਰਾਲੀ-ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੁਰਾਲੀ ਦੇ ਸਮੁੱਚੇ ਵਾਰਡਾਂ ਦੇ ਉਮੀਦਵਾਰਾਂ ਦੇ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਰਵਿੰਦਰ ਸਿੰਘ ਖੇੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਦੀ ਵਾਗਡੋਰ ਸ਼੍ਰੋਮਣੀ ਅਕਾਲੀ ਦਲ ਨੂੰ ਸੌਂਪਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸੂਝਵਾਨ ਨੌਜਵਾਨਾਂ ਨੂੰ ਆਪਣੇ ਉਮੀਦਵਾਰ ਅਲੈਨਿਆ ਹੈ, ਲਿਹਾਜ਼ਾ ਸ਼ਹਿਰ ਦੇ ਵਿਕਾਸ ਪ੍ਰਤੀ ਸੋਚ ਰੱਖਣ ਵਾਲੇ ਅਜਿਹੇ ਨੌਜਵਾਨਾਂ ਨੂੰ ਅੱਗੇ ਲਿਆਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਸ਼ਹਿਰ ਦਾ ਵਿਕਾਸ ਠੱਪ ਹੋਇਆ ਪਿਆ ਹੈ, ਲਿਹਾਜ਼ਾ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨੇ ਜ਼ਰੂਰੀ ਹਨ | ਇਸ ਮੌਕੇ ਠਾਕੁਰ ਸਿੰਘ, ਮਨਜੀਤ ਸਿੰਘ ਮਹਿਤੋਂ, ਬਲਵਿੰਦਰ ਸਿੰਘ ਰਕੌਲੀ, ਲੱਕੀ ਵਜੀਦਪੁਰ, ਸੁੱਚਾ ਸਿੰਘ, ਰਣਜੀਤ ਸਿੰਘ ਨੌਨਾ ਪਡਿਆਲਾ, ਹਰਪ੍ਰੀਤ ਸਿੰਘ ਤੇ ਹਰਵੀਰ ਸਿੰਘ ਸਮੇਤ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ |