07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੰਜੀਵ ਵਸ਼ਿਸ਼ਟ ਨੇ ਪ੍ਰਸ਼ਾਸਨ ਤੇ ਪੁਲਿਸ 'ਤੇ ਨਗਰ ਨਿਗਮ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਦੋਸ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਐੱਸ. ਏ. ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਅੱਜ ਇਥੇ ਐਸ. ਐਸ. ਪੀ. ਦਫ਼ਤਰ ਦੇ ਬਾਹਰ ਨਗਰ ਨਿਗਮ ਚੋਣ ਲੜ ਰਹੇ ਪਾਰਟੀ ਉਮੀਦਵਾਰਾਂ 'ਤੇ ਪ੍ਰਸ਼ਾਸਨ ਤੇ ਪੁਲਿਸ ਵਲੋਂ ਦਬਾਅ ਬਣਾਉਣ ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੁੱਝ ਦਿਨ ਪਹਿਲਾਂ ਵੀ ਜ਼ਿਲ੍ਹਾ ਪੁਲਿਸ ਮੁਖੀ ਦੇ ਧਿਆਨ ਵਿਚ ਲਿਆਂਦਾ ਸੀ ਕਿ ਨਾਮਜ਼ਦਗੀ ਭਰਨ ਤੋਂ ਪਹਿਲਾਂ ਭਾਜਪਾ ਉਮੀਦਵਾਰਾਂ ਨੂੰ ਫ਼ੋਨ ਕਰਕੇ ਥਾਣੇ ਬੁਲਾਇਆ ਗਿਆ ਸੀ ਤਾਂ ਜੋ ਉਨ੍ਹਾਂ ਦਾ ਸਮਾਂ ਖ਼ਰਾਬ ਕੀਤਾ ਜਾ ਸਕੇ ਅਤੇ ਉਹ ਆਪਣੀਆਂ ਨਾਮਜ਼ਦਗੀਆਂ ਠੀਕ ਤਰੀਕੇ ਨਾਲ ਦਾਖ਼ਲ ਨਾ ਕਰ ਸਕਣ | ਉਨ੍ਹਾਂ ਕਿਹਾ ਕਿ ਇਸ ਦਬਾਅ ਕਾਰਨ ਭਾਜਪਾ ਦੇ ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੀ ਰੱਦ ਹੋ ਗਏ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਭਰਨ ਤੋਂ ਨਾ ਰੋਕ ਸਕੀ ਤਾਂ ਸਰਕਾਰ ਦੇ ਇਸ਼ਾਰੇ 'ਤੇ ਭਾਜਪਾ ਉਮੀਦਵਾਰਾਂ ਦੀ ਚੋਣ ਮੁਹਿੰਮ ਰੋਕਣ ਲਈ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ | ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਹੁਣ ਚੋਣ ਪ੍ਰਚਾਰ ਦੌਰਾਨ ਵੀ ਪਾਰਟੀ ਉਮੀਦਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਾ. ਨੰ. 27, 11 ਤੇ 4 ਦੇ ਉਮੀਦਵਾਰਾਂ 'ਤੇ ਚੋਣਾਂ ਨਾ ਲੜਨ ਲਈ ਪੁਲਿਸ ਵਲੋਂ ਦਬਾਅ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਅੱਜ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲ ਕੇ ਇਹ ਸਾਰੀਆਂ ਗੱਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਲਈ ਐਸ. ਐਸ. ਪੀ. ਦਫ਼ਤਰ ਪਹੁੰਚੇ ਸਨ, ਪਰ ਜ਼ਿਲ੍ਹਾ ਪੁਲਿਸ ਮੁਖੀ ਉਨ੍ਹਾਂ ਨੂੰ ਮਿਲ ਨਹੀਂ ਸਕੇ, ਜਿਸ ਕਾਰਨ ਉਹ ਐਸ. ਪੀ. ਰਮਨਦੀਪ ਸਿੰਘ ਨੂੰ ਮਿਲ ਕੇ ਸਾਰੀ ਘਟਨਾ ਤੋਂ ਜਾਣੂ ਕਰਵਾ ਕੇ ਆਏ ਹਨ | ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਫ਼ੋਨ 'ਤੇ ਸਾਰੀ ਘਟਨਾ ਤੋਂ ਜਾਣੂ ਕਰਵਾਇਆ ਹੈ | ਨਾਲ ਹੀ ਇਹ ਸਾਰਾ ਮਾਮਲਾ ਪੰਜਾਬ ਦੇ ਡੀ. ਜੀ. ਪੀ. ਤੇ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਜਾਣੂ ਕਰਵਾਇਆ ਹੈ ਕਿ ਜੋ ਸਰਕਾਰ ਕਰਨਾ ਚਾਹ ਰਹੀ ਹੈ, ਉਹ ਉਸ ਨੂੰ ਕਿਸੇ ਵੀ ਹਾਲਤ 'ਚ ਸਫ਼ਲ ਹੋਣ ਨਹੀਂ ਦੇਣਗੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਭਾਜਪਾ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਉਹ ਸੜਕਾਂ 'ਤੇ ਉਤਰਨ ਨੂੰ ਮਜ਼ਬੂਰ ਹੋਣਗੇ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ • ਦੁੱਧ ਦੇ ਇਕੱਤਰ... ਅਗਲੀ ਖ਼ਬਰ ਕੁਰਾਲੀ ਦੇ ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਦੇ ਦਫ਼ਤਰ ਦਾ ਉਦਘਾਟਨ <br/>
Ad Position 24