07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ • ਦੁੱਧ ਦੇ ਇਕੱਤਰ ਕੀਤੇ ਗਏ ਕੁੱਲ 204 ਸੈਂਪਲਾਂ 'ਚੋਂ 68 ਸੈਂਪਲ ਗੁਣਵੱਤਾ ਮਾਪਦੰਡਾਂ 'ਤੇ ਅਸਫਲ ਰਹੇ • ਇੱਕ ਸੈਂਪਲ ਅਸੁਰੱਖਿਅਤ ਪਾਇਆ ਗਿਆ: ਡਾ. ਬਲਬੀਰ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਚੰਡੀਗੜ੍ਹ, 21 ਮਈ (ਅਜੀਤ ਬਿਊਰੋ)- ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ | ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਤੇ ਕਮਿਸ਼ਨਰ ਐਫ.ਡੀ.ਏ. ਪੰਜਾਬ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਸੋਮਵਾਰ ਤੇ ਮੰਗਲਵਾਰ ਨੂੰ ਚਲਾਈ ਗਈ ਇਸ ਮੁਹਿੰਮ ਤਹਿਤ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ 'ਤੇ ਧਿਆਨ ਕੇਂਦਰਤ ਕੀਤਾ ਗਿਆ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਦੀਆਂ ਸਥਾਨਕ ਡੇਅਰੀਆਂ ਦੀ ਜਾਂਚ ਕੀਤੀ ਗਈ ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਡੇਅਰੀਆਂ, ਪ੍ਰੋਸੈਸਿੰਗ ਯੂਨਿਟਾਂ ਤੇ ਪ੍ਰਚੂਨ ਦੁਕਾਨਾਂ ਤੋਂ ਪਨੀਰ ਦੇ 211 ਸੈਂਪਲ ਲਏ ਗਏ | ਸਿਹਤ ਮੰਤਰੀ ਨੇ ਕਿਹਾ ਕਿ ਲਏ ਗਏ ਸੈਂਪਲਾਂ ਨੂੰ ਕਿਸੇ ਵੀ ਕਿਸਮ ਦੀ ਮਿਲਾਵਟ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਲਈ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ | ਉਨ੍ਹਾਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ 'ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਫੂਡ ਬਿਜ਼ਨਸ ਆਪਰੇਟਰ (ਐਫ.ਬੀ.ਓ-) ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕੀਤੀ ਜਾਵੇਗੀ | ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਚੌਕਸ ਰਹਿਣ ਤੇ ਸਬੰਧਤ ਅਧਿਕਾਰੀਆਂ ਨੂੰ ਭੋਜਨ ਵਿੱਚ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਕਰਕੇ ਇਸ ਮਿਸ਼ਨ ਵਿੱਚ ਸਾਥ ਦੇਣ ਦੀ ਵੀ ਅਪੀਲ ਕੀਤੀ | ਦੁੱਧ ਸੈਂਪਲਿੰਗ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਦੁੱਧ ਦੇ ਕੁੱਲ 204 ਸੈਂਪਲ ਇਕੱਤਰ ਕੀਤੇ ਗਏ ਜਿਹਨਾਂ ਵਿੱਚੋਂ 68 ਸੈਂਪਲ ਗੁਣਵੱਤਾ ਮਿਆਰਾਂ 'ਤੇ ਅਸਫਲ ਰਹੇ, ਜਦੋਂ ਕਿ ਇੱਕ ਨਮੂਨਾ ਅਸੁਰੱਖਿਅਤ ਪਾਇਆ ਗਿਆ | ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਮਿਸ਼ਨਰ ਐਫ.ਡੀ.ਏ. ਕੰਵਲ ਪ੍ਰੀਤ ਬਰਾੜ ਆਈ.ਏ.ਐਸ. ਨੇ ਕਿਹਾ ਕਿ ਫੂਡ ਸੇਫਟੀ ਅਫਸਰਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਾਫ-ਸਫਾਈ ਤੇ ਸੁਚੱਜੇ ਸਟੋਰੇਜ ਅਭਿਆਸਾਂ ਬਾਰੇ ਵੀ ਜਾਣੂ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਭਲਾਈ ਲਈ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਰਕਰਾਰ ਰੱਖਣਾ ਬੇਹੱਦ ਲਾਜ਼ਮੀ ਹੈ |
Ad Position 22
No active advertisement
ਪਿਛਲੀ ਖ਼ਬਰ ਡੈਮੋਲਿਸ਼ਨ ਡਰਾਈਵ ਦੌਰਾਨ ਮਹਿਲਾ ਐੱਸ.ਡੀ.ਈ. ਦੀ ਗੱਡੀ 'ਤੇ ਪੱਥਰਾਅ, ਇਕ ਗਿ੍ਫ਼ਤਾਰ ਅਗਲੀ ਖ਼ਬਰ ਸੰਜੀਵ ਵਸ਼ਿਸ਼ਟ ਨੇ ਪ੍ਰਸ਼ਾਸਨ ਤੇ ਪੁਲਿਸ 'ਤੇ ਨਗਰ ਨਿਗਮ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ...
Ad Position 24