07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮੁਹਾਲੀ ਦੇ ਵਾਰਡ ਨੰਬਰ 6 'ਚ ਬਿਨਾਂ ਭੇਦਭਾਵ ਸਰਬਪੱਖੀ ਵਿਕਾਸ ਹੋਵੇਗਾ : ਡਾ. ਆਹਲੂਵਾਲੀਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਐੱਸ. ਏ. ਐੱਸ. ਨਗਰ, 21 ਮਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਸੰਨੀ ਸਿੰਘ ਆਹਲੂਵਾਲੀਆ ਵੱਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਲਗਾਤਾਰ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਲੋਕ ਖੁੱਲ੍ਹ ਕੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੁਸ਼ਕਲਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾ ਰਹੇ ਹਨ, ਜਿਨ੍ਹਾਂ ਨੂੰ ਡਾ. ਸੰਨੀ ਆਹਲੂਵਾਲੀਆ ਵੱਲੋਂ ਚੋਣ ਜਿੱਤਣ ਉਪਰੰਤ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੇ ਸੂਬੇ 'ਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾ ਰਹੀ ਹੈ ਤੇ ਇਸੇ ਤਰਜ਼ 'ਤੇ ਵਾਰਡ ਨੰਬਰ 6 ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ | ਅੰਤ 'ਚ ਉਨ੍ਹਾਂ ਵਾਰਡ ਵਾਸੀਆਂ ਵੱਲੋਂ ਮਿਲ ਰਹੇ ਪਿਆਰ, ਵਿਸ਼ਵਾਸ ਤੇ ਭਰਪੂਰ ਸਮਰਥਨ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਵਾਰਡ ਨੰਬਰ 6 ਨੂੰ ਸਾਫ਼-ਸੁਥਰਾ, ਸੁਵਿਧਾਜਨਕ ਤੇ ਵਿਕਸਿਤ ਬਣਾ ਕੇ ਮੁਹਾਲੀ ਦਾ ਮਾਡਲ ਵਾਰਡ ਬਣਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਵਾਰਡ ਨੰਬਰ 5 ਤੋਂ ਉਮੀਦਵਾਰ ਲਖਵਿੰਦਰ ਕੌਰ ਠਾਕੁਰ ਦੇ ਚੋਣ ਦਫ਼ਤਰ ਦਾ ਉਦਘਾਟਨ <br/> ਅਗਲੀ ਖ਼ਬਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅੰਮਿ੍ਤਪਾਲ ਸਿੰਘ ਗਾਂਧੀ ਪਰਿਵਾਰ ਦੇ ਹੱਕ 'ਚ ਨਿੱਤਰੇ <br/>
Ad Position 24