03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਧਾਇਕ ਰੰਧਾਵਾ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਵੱਖ-ਵੱਖ ਵਾਰਡਾਂ 'ਚ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ <br/>

Ad Position 21
No active advertisement
ਅਜੀਤ ਡੈਸਕ 23-05-2026
ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਨਗਰ ਕੌਂਸਲ ਚੋਣਾਂ ਦਾ ਸਿਆਸੀ ਪਾਰਾ ਉਸ ਵੇਲੇ ਹੋਰ ਚੜ੍ਹ ਗਿਆ, ਜਦੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 'ਆਪ' ਉਮੀਦਵਾਰਾਂ ਦੇ ਪੱਖ 'ਚ ਚੋਣ ਪ੍ਰਚਾਰ ਦੀ ਕਮਾਨ ਖ਼ੁਦ ਸੰਭਾਲਦਿਆਂ ਮੁਹਿੰਮ ਨੂੰ ਤੇਜ਼ ਕਰ ਦਿੱਤਾ | ਹਲਕਾ ਵਿਧਾਇਕ ਵਲੋਂ ਵੱਖ-ਵੱਖ ਵਾਰਡਾਂ 'ਚ ਕੀਤੀਆਂ ਗਈਆਂ ਚੋਣ ਮੀਟਿੰਗਾਂ ਤੇ ਜਨ-ਸੰਪਰਕ ਪ੍ਰੋਗਰਾਮਾਂ ਦੌਰਾਨ ਵਾਰਡ ਵਾਸੀਆਂ ਨੂੰ ਸੰਬੋਧਨ ਕੀਤਾ ਗਿਆ | ਉਨ੍ਹਾਂ ਮੁੱਖ ਤੌਰ 'ਤੇ 'ਆਪ' ਦੇ ਵਾ. ਨੰ. 15 ਤੋਂ ਉਮੀਦਵਾਰ ਆਸ਼ੂ ਉਪਨੇਜਾ, ਵਾ. ਨੰ. 1 ਤੋਂ ਦਵਿੰਦਰ ਸਿੰਘ ਸੈਣੀ, ਵਾ. ਨੰ. 16 ਤੋਂ ਅਸ਼ੀਸ਼ ਦੱਤਾ ਤੇ ਵਾ. ਨੰ. 14 ਤੋਂ ਨਰੇਸ਼ ਉਪਨੇਜਾ ਦੇ ਹੱਕ 'ਚ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਿਨ-ਰਾਤ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਪੂਰੇ ਸੂਬੇ 'ਚ ਵਿਕਾਸ ਦੇ ਨਵੇਂ ਅਧਿਆਏ ਲਿਖੇ ਜਾ ਰਹੇ ਹਨ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਦਾ ਸਿੱਟਾ ਹੈ |

Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਗਿੱਲ ਵਲੋਂ ਵਾ. ਨੰ. 17 ਤੋਂ ਭਾਜਪਾ ਉਮੀਦਵਾਰ ਗੁਰਚਰਨ ਰਾਣਾ ਦੇ ਹੱਕ 'ਚ ਚੋਣ ਮੀਟਿੰਗ ਅਗਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵਲੋਂ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਦਾ ਸੰਕਲਪ ਪੱਤ...
Ad Position 24
No active advertisement