02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਚੋਣ ਰੈਲੀ ਤੋਂ ਪਰਤ ਰਹੇ ਨੌਜਵਾਨਾਂ 'ਤੇ ਹਮਲਾ, ਦੋ ਚਚੇਰੇ ਭਰਾ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 23-05-2026
ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੀ ਪੁਰਾਣੀ ਅਕਾਲੀ ਮਾਰਕੀਟ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਆਮ ਆਦਮੀ ਪਾਰਟੀ (ਆਪ) ਦੀ ਰੈਲੀ 'ਚ ਸ਼ਾਮਿਲ ਹੋਣ ਤੋਂ ਬਾਅਦ ਮੋਟਰਸਾਈਕਲ 'ਤੇ ਪਰਤ ਰਹੇ ਦੋ ਨੌਜਵਾਨਾਂ 'ਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਹਮਲੇ 'ਚ ਦੋ ਚਚੇਰੇ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਹਮਲਾਵਰਾਂ ਨੇ ਗੰਡਾਸੀਆਂ, ਤਲਵਾਰਾਂ ਤੇ ਸਾਈਕਲ ਦੀ ਗਰਾਰੀ ਵਾਲੀਆਂ ਰਾਡਾਂ ਨਾਲ ਲੈੱਸ ਹੋ ਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਅਤੇ ਜਾਂਦੇ-ਜਾਂਦੇ ਪੀੜਤਾਂ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਤੋੜ ਦਿੱਤਾ | ਝਗੜੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਜ਼ਖ਼ਮੀ ਹਰਸ਼ (ਵਾਸੀ ਪਿੰਡ ਮਹਿਮਦਪੁਰ) ਨੇ ਦੱਸਿਆ ਕਿ ਉਹ ਅਤੇ ਉਸ ਦਾ ਚਚੇਰਾ ਭਰਾ ਲਾਡੀ ਜਦੋਂ ਆਮ ਆਦਮੀ ਪਾਰਟੀ ਦੀ ਰੈਲੀ ਤੋਂ ਵਾਪਸ ਪਰਤ ਰਹੇ ਸਨ ਤਾਂ ਅਕਾਲੀ ਮਾਰਕੀਟ ਨੇੜੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ | ਹਰਸ਼ ਮੁਤਾਬਿਕ ਉਨ੍ਹਾਂ ਦੇ ਨਾਲ ਕੁਝ ਹੋਰ ਸਾਥੀ ਵੀ ਮੌਜੂਦ ਸਨ, ਪਰ ਹਮਲਾਵਰਾਂ ਨੇ ਸਿਰਫ਼ ਉਨ੍ਹਾਂ ਦੋਵਾਂ ਭਰਾਵਾਂ ਨੂੰ ਹੀ ਨਿਸ਼ਾਨਾ ਬਣਾਇਆ | ਕਰੀਬ ਤਿੰਨ ਮਹੀਨੇ ਪਹਿਲਾਂ ਜੈਨ ਸਕੂਲ ਡੇਰਾਬੱਸੀ ਦੇ ਬਾਹਰ ਵੀ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਸੀ ਤੇ ਇਹ ਵਾਰਦਾਤ ਉਸੇ ਝਗੜੇ ਦਾ ਨਤੀਜਾ ਹੈ | ਦੂਜੇ ਪਾਸੇ ਸਥਾਨਕ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜਥੇ. ਖੇੜਾ ਨੇ ਵਾਰਡ ਨੰਬਰ 12 ਤੋਂ ਉਮੀਦਵਾਰ ਮਹਿਤੋਂ ਦੇ ਹੱਕ 'ਚ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ <br/> ਅਗਲੀ ਖ਼ਬਰ ਰਣਜੀਤ ਸਿੰਘ ਗਿੱਲ ਵਲੋਂ ਵਾ. ਨੰ. 17 ਤੋਂ ਭਾਜਪਾ ਉਮੀਦਵਾਰ ਗੁਰਚਰਨ ਰਾਣਾ ਦੇ ਹੱਕ 'ਚ ਚੋਣ ਮੀਟਿੰਗ
Ad Position 24
No active advertisement