02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬੰਧ ਬਣਾਉਣ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ <br/>

Ad Position 21
No active advertisement
ਅਜੀਤ ਡੈਸਕ 23-05-2026
ਐੱਸ. ਏ. ਐੱਸ. ਨਗਰ, 22 ਮਈ (ਕਪਿਲ ਵਧਵਾ)- ਜ਼ਿਲ੍ਹਾ ਅਦਾਲਤ ਦੇ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਕਰੀਬ 14 ਮਹੀਨੇ ਪੁਰਾਣੇ, ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ ਵਿਚ ਮੁਲਜ਼ਮ ਸ਼ਿਵਾ ਪਾਸਵਾਨ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲਾਂ ਦੀ ਕੈਦ ਤੇ 60 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਇਸ ਮਾਮਲੇ ਸੰਬੰਧੀ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਤੇ ਬਾਅਦ 'ਚ ਪੋਕਸੋ ਦੀ ਧਾਰਾ 6 ਦਾ ਵਾਧਾ ਕੀਤਾ ਗਿਆ ਸੀ | ਸ਼ਿਕਾਇਤਕਰਤਾ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਸੀ ਕਿ ਉਸ ਦੀ ਧੀ, ਜੋ ਕਿ ਨਾਬਾਲਿਗ ਹੈ, 14 ਮਾਰਚ 2025 ਨੂੰ ਆਪਣੀ ਸਹੇਲੀ ਨੂੰ ਮਿਲਣ ਲਈ ਜਾਣ ਦਾ ਕਹਿ ਕੇ ਘਰੋਂ ਗਈ ਸੀ ਪਰ ਵਾਪਸ ਘਰ ਨਹੀਂ ਪਰਤੀ | ਪਰਿਵਾਰ ਵਲੋਂ ਆਪਣੇ ਪੱਧਰ 'ਤੇ ਉਸ ਦੀ ਕਾਫੀ ਭਾਲ ਕਰਨ ਦੇ ਬਾਵਜੂਦ ਵੀ ਉਸ ਦਾ ਕੋਈ ਥਹੁ-ਪਤਾ ਨਹੀਂ ਚੱਲਿਆ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ | ਬਾਅਦ ਵਿਚ 25 ਅਪ੍ਰੈਲ ਨੂੰ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਉਸ ਦੀ ਲੜਕੀ ਨੂੰ ਸ਼ਿਵਾ ਪਾਸਵਾਨ, ਜੋ ਕਿ ਮੂਲ ਰੂਪ 'ਚ ਲੁਧਿਆਣਾ ਦਾ ਰਹਿਣ ਵਾਲਾ ਹੈ, ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਵਰਗਲਾ ਕੇ ਲੈ ਗਿਆ ਹੈ | ਪੁਲਿਸ ਵਲੋਂ ਜਾਂਚ ਦੌਰਾਨ 30 ਮਈ ਨੂੰ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਲੜਕੀ ਦਾ ਮੈਡੀਕਲ ਕਰਵਾਇਆ ਗਿਆ | ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਸਾਰੇ ਸਬੂਤਾਂ ਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਸ਼ਿਵਾ ਪਾਸਵਾਨ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲਾਂ ਦੀ ਕੈਦ ਅਤੇ 60 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਜਵਾਹਰਪੁਰ ਵਿਖੇ ਸ਼ੱਕੀ ਹਾਲਾਤ 'ਚ 27 ਸਾਲਾ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਨੂੰ ਗਰਮੀ ਦੀਆਂ ਛੁੱਟੀਆਂ ਕਰਨ ਦੇ ਆਦੇਸ਼ <br/>
Ad Position 24
No active advertisement