ਐੱਸ. ਏ. ਐੱਸ. ਨਗਰ, 23 ਮਈ (ਪ੍ਰੋ. ਅਵਤਾਰ ਸਿੰਘ)- ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮੀ ਦਾ ਸ਼ੁਭ ਦਿਹਾੜਾ ਭਲਕੇ 25 ਮਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸਹਿਜ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥਿਆਂ, ਇੰਟਰਨੈਸ਼ਨਲ ਪੰਥਕ ਢਾਡੀ ਜਥਿਆਂ ਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ | ਇਸ ਦਿਨ ਸਵੇਰੇ 10 ਵਜੇ ਮਹਾਨ ਅੰਮਿ੍ਤ ਸੰਚਾਰ ਵੀ ਹੋਵੇਗਾ |