ਕੁਰਾਲੀ, 23 ਮਈ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ 'ਤੇ ਸਥਿਤ ਚੌਧਰੀ ਹਸਪਤਾਲ ਵਿਖੇ ਭਲਕੇ 25 ਮਈ ਤੋਂ ਲੈ ਕੇ 30 ਮਈ ਤੱਕ ਬਵਾਸੀਰ ਦੇ ਮਰੀਜ਼ਾਂ ਲਈ ਮੁਫ਼ਤ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਬਵਾਸੀਰ ਦੇ ਮਾਹਿਰ ਡਾ. ਮਨਨ ਸਿੰਘ ਚੌਧਰੀ ਨੇ ਦੱਸਿਆ ਕਿ ਇਸ ਕੈਂਪ 'ਚ ਉਨ੍ਹਾਂ ਤੋਂ ਇਲਾਵਾ ਬਵਾਸੀਰ ਦੇ ਮਾਹਿਰ ਡਾਕਟਰਾਂ ਵਲੋਂ ਜਿੱਥੇ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਉਥੇ ਹੀ ਬਿਨਾਂ ਕਿਸੇ ਤਕਲੀਫ ਤੋਂ ਜਰਮਨ ਦੀ ਲੇਜਰ ਤਕਨੀਕ ਨਾਲ ਮਰੀਜ਼ਾਂ ਦੇ ਆਪ੍ਰੇਸ਼ਨ ਵੀ ਕੀਤੇ ਜਾਣਗੇ | ਉਨ੍ਹਾਂ ਬਵਾਸੀਰ ਦੇ ਮਰੀਜ਼ਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ |