ਕੁਰਾਲੀ, 23 ਮਈ (ਬਿੱਲਾ ਅਕਾਲਗੜ੍ਹੀਆ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਲੜੀ ਤਹਿਤ ਭਾਜਪਾ ਦੇ ਵਾ. ਨੰ. 15 ਤੋਂ ਉਮੀਦਵਾਰ ਸਾਬਕਾ ਕੌਂਸਲਰ ਕਰਮਜੀਤ ਕੌਰ ਪਤਨੀ ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮੀ ਦੇ ਹੱਕ 'ਚ ਅੱਜ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਵਲੋਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ | ਰਾਣਾ ਗਿੱਲ ਨੇ ਕਿਹਾ ਕਿ ਕੁਰਾਲੀ 'ਚ ਪਿਛਲੀ ਕਮੇਟੀ ਦੌਰਾਨ ਵਿਕਾਸ ਬਿਲਕੁੱਲ ਨਹੀਂ ਹੋਇਆ, ਜਿਸ ਦੇ ਕਾਰਨ ਲੋਕ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਅੱਜ ਇਕ ਇਮਾਨਦਾਰ ਆਗੂ ਚੁਣਨ ਦੀ ਲੋੜ ਹੈ ਜੋ ਕਿ ਆਪਣੇ ਵਾਰਡ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾ ਸਕੇ | ਉਨ੍ਹਾਂ ਵਾਰਡ ਵਾਸੀਆਂ ਨੂੰ ਭਾਜਪਾ ਦੇ ਉਮੀਦਵਾਰ ਕਰਮਜੀਤ ਕੌਰ ਦੇ ਹੱਕ 'ਚ ਭੁਗਤਣ ਦੀ ਅਪੀਲ ਕੀਤੀ | ਇਸੇ ਦੌਰਾਨ ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮੀ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਪਤਨੀ ਸਾਬਕਾ ਕੌਂਸਲਰ ਕਰਮਜੀਤ ਕੌਰ ਨੂੰ ਪਹਿਲਾਂ ਦੀ ਤਰ੍ਹਾਂ ਜਿਤਾ ਕੇ ਨਗਰ ਕੌਂਸਲ 'ਚ ਭੇਜਣ, ਜਿਸ ਤੋਂ ਬਾਅਦ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਰਾਕੇਸ਼ ਅਗਰਵਾਲ, ਜੈ ਸਿੰਘ ਚੱਕਲਾਂ, ਅਭਿਸ਼ੇਕ ਗੁਪਤਾ, ਨਰਿੰਦਰ ਰਾਣਾ, ਸੁਰਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ, ਰਣਧੀਰ ਸਿੰਘ ਧੀਰਾ ਖਰੜ, ਪਰਮਜੀਤ ਸਿੰਘ, ਸੁੱਚਾ ਸਿੰਘ, ਜਗਦੇਵ ਸਿੰਘ ਤੇ ਸ਼ੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਵਾਰਡ ਵਾਸੀ ਵੀ ਹਾਜ਼ਰ ਸਨ |