03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜ਼ੀਰਕਪੁਰ ਦੇ ਵਾਰਡ ਨੰਬਰ 23 ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਜ਼ੀਰਕਪੁਰ, 23 ਮਈ (ਮਨਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੇ ਪ੍ਰਚਾਰ ਲਈ ਅੱਜ ਤੇ ਕੱਲ੍ਹ ਦਾ ਦਿਨ ਹੀ ਬਾਕੀ ਰਹਿ ਗਿਆ ਹੈ | ਅੱਤ ਦੀ ਪੈ ਰਹੀ ਗਰਮੀ ਦੌਰਾਨ ਵੀ ਉਮੀਦਵਾਰਾਂ ਵਲੋਂ ਘਰੋਂ-ਘਰੀਂ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਵਾਰਡ ਨੰ. 23 ਤੋਂ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਨੇ ਆਪਣੀ ਜਿੱਤ ਲਈ ਦਿਨ-ਰਾਤ ਇਕ ਕੀਤਾ ਹੋਇਆ ਹੈ | ਹਰਪ੍ਰੀਤ ਸਿੰਘ ਵਲੋਂ ਡੋਰ ਟੂ ਡੋਰ ਮੁਹਿੰਮ ਚਲਾ ਕੇ ਵਾਰਡ ਵਾਸੀਆਂ ਕੋਲੋਂ ਆਪਣੇ ਪੱਖ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਬੇਸ਼ੱਕ ਪਹਿਲੀ ਵਾਰ ਨਗਰ ਕੌਂਸਲ ਚੋਣਾਂ ਲੜ ਰਹੇ ਹਨ ਪਰ ਸਮਾਜ ਸੇਵੀ ਕੰਮਾਂ ਕਰਕੇ ਸ਼ਹਿਰ 'ਚ ਉਨ੍ਹਾਂ ਦਾ ਵੱਖਰਾ ਹੀ ਅਸਰ ਰਸੂਖ ਹੈ | ਇਸ ਲਈ ਵਾਰਡ ਵਾਸੀਆਂ ਵਲੋਂ ਵੀ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਉਹ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਤੇ ਕੌਂਸਲਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਹੱਲ ਕਰਨ ਦਾ ਦਾਅਵਾ ਤੇ ਵਾਅਦਾ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਖੇੜਾ ਵਲੋਂ ਪਿੰਡ ਚਨਾਲੋਂ ਦੇ ਵਾਰਡ ਨੰਬਰ 7 ਤੋਂ ਉਮੀਦਵਾਰ ਪਰਮਜੀਤ ਕੌਰ ਦੇ ਹੱਕ 'ਚ ਵਿਸ਼ਾਲ ਮੀਟਿੰਗ <br/> ਅਗਲੀ ਖ਼ਬਰ 'ਹਰਿਆਣਾ ਤੋਂ ਬਾਅਦ ਹੁਣ ਡੇਰਾਬੱਸੀ ਦੀ ਵਾਰੀ', ਰਵਨੀਤ ਸਿੰਘ ਬਿੱਟੂ ਨੇ ਇਸ਼ਾਰਿਆਂ 'ਚ ਕੀਤਾ ਸੈਣੀ ਪਰਿਵਾਰ ਬਾਬਤ ਵੱਡਾ...
Ad Position 24