03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਖੇੜਾ ਵਲੋਂ ਪਿੰਡ ਚਨਾਲੋਂ ਦੇ ਵਾਰਡ ਨੰਬਰ 7 ਤੋਂ ਉਮੀਦਵਾਰ ਪਰਮਜੀਤ ਕੌਰ ਦੇ ਹੱਕ 'ਚ ਵਿਸ਼ਾਲ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਕੁਰਾਲੀ, 23 ਮਈ (ਬਿੱਲਾ ਅਕਾਲਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਅੱਜ ਆਪਣੇ ਉਮੀਦਵਾਰਾਂ ਦੇ ਹੱਕ 'ਚ ਭਰਵੀਂਆਂ ਚੋਣ ਮੀਟਿੰਗਾਂ ਕੀਤੀਆਂ ਗਈਆਂ | ਇਸੇ ਤਹਿਤ ਪਿੰਡ ਚਨਾਲੋਂ ਦੇ ਵਾ. ਨੰ. 7 ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਦੇ ਹੱਕ 'ਚ ਵਿਸ਼ਾਲ ਮੀਟਿੰਗ ਕੀਤੀ ਗਈ | ਇਸ ਮੌਕੇ ਖੇੜਾ ਨੇ ਕਿਹਾ ਕਿ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ, ਇਸ ਲਈ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਡ ਦੇ ਵਿਕਾਸ, ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਵਚਨਬੱਧ ਹੈ | ਖੇੜਾ ਨੇ ਸਮੁੱਚੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੇ ਸੂਝਵਾਨ ਉਮੀਦਵਾਰ ਬੀਬੀ ਪਰਮਜੀਤ ਕੌਰ ਨੂੰ ਇਕ ਵਾਰ ਜਿਤਾਇਆ ਜਾਵੇ | ਉਮੀਦਵਾਰ ਪਰਮਜੀਤ ਕੌਰ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਚੋਣ ਜਿੱਤਣ ਤੋਂ ਬਾਅਦ ਉਹ ਵਾਰਡ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਸਾਬਕਾ ਸਰਪੰਚ ਬਲਜਿੰਦਰ ਸਿੰਘ, ਵਰਿੰਦਰ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਤੇ ਬਲਵਿੰਦਰ ਸਿੰਘ ਰਕੌਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਨਵਤੇਜ ਨਵੀ ਵਲੋਂ ਵਾਰਡ ਨੰਬਰ 30 'ਚ ਡੋਰ ਟੂ ਡੋਰ ਚੋਣ ਪ੍ਰਚਾਰ <br/> ਅਗਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 23 ਤੋਂ ਅਕਾਲੀ ਦਲ ਦੇ ਉਮੀਦਵਾਰ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ <br/>
Ad Position 24