06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਨਿੱਜੀ ਦਫ਼ਤਰਾਂ 'ਚ ਕੀਤੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 25-05-2026
ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)- ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਨਿੱਜੀ ਦਫ਼ਤਰਾਂ ਵਿਚ ਚੈਕਿੰਗ ਕੀਤੀ | ਇਸ ਦੌਰਾਨ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਨਗਰ ਨਿਗਮ ਦਫ਼ਤਰ ਮੁਹਾਲੀ ਵਿਖੇ ਚੱਲ ਰਹੀ ਜਾਂਚ ਮੁਹਿੰਮ ਦਾ ਨਿਰੀਖਣ ਕਰਦਿਆਂ ਦੱਸਿਆ ਕਿ ਟੀਮਾਂ ਨੇ ਨਿਗਮ ਦੀ ਇਮਾਰਤ 'ਚ ਵੱਖ-ਵੱਖ ਥਾਈਾ ਕਨਟੇਨਰ ਚੈੱਕ ਕੀਤੇ ਜਿਸ ਦੌਰਾਨ ਕਿਤੇ ਵੀ ਲਾਰਵਾ ਨਹੀਂ ਪਾਇਆ ਗਿਆ | ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਤੋਂ ਬਚਣ ਲਈ ਕਿਸੇ ਵੀ ਜਗ੍ਹਾ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ | ਇਸ ਦੌਰਾਨ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਨਟੇਨਰ ਚੈੱਕ ਕੀਤੇ ਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ | ਮੌਕੇ 'ਤੇ ਮੌਜੂਦ ਮੁਲਾਜ਼ਮਾਂ ਤੇ ਹੋਰ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ ਗਿਆ | ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਤੇ ਇਲਾਜ ਮੁਫ਼ਤ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਸੰਬੰਧੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਇੰਡਸਟਰੀਅਲ ਏਰੀਆ ਫ਼ੇਜ਼-1 'ਚ ਲਗਾਇਆ ਨਵਾਂ 20 ਐਮ.ਵੀ.ਏ. ਟਰਾਂਸਫ਼ਾਰਮਰ <br/> ਅਗਲੀ ਖ਼ਬਰ ਵਿੱਦਿਆ ਵੈਲੀ ਸਕੂਲ ਵਿਚ ਕਰਵਾਇਆ ਯੂਥ ਲੀਡਰਸ਼ਿਪ ਐਵਾਰਡ ਸੈਮੀਨਾਰ <br/>
Ad Position 24