06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਸਮਾਜ ਦਾ ਹਰੇਕ ਵਰਗ ਪ੍ਰੇਸ਼ਾਨ : ਮੱਛਲੀ ਕਲਾਂ <br/>

Ad Position 21
No active advertisement
ਅਜੀਤ ਡੈਸਕ 25-05-2026
ਐੱਸ. ਏ. ਐੱਸ. ਨਗਰ, 24 ਮਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਇਕ ਪਾਸੇ ਤਾਂ ਬਿਜਲੀ ਸਰਪਲਸ ਹੋਣ ਦੇ ਦਮਗਜੇ ਕਰਦੀ ਨਹੀਂ ਥਕਦੀ ਜਦਕਿ ਦੂਜੇ ਪਾਸੇ ਪਿੰਡਾਂ 'ਚ ਲੱਗ ਰਹੇ ਬਿਜਲੀ ਦੇ ਲੰਮੇ-ਲੰਮੇ ਕੱਟ ਪੰਜਾਬ ਸਰਕਾਰ ਦੇ ਝੂਠ ਦੀ ਪੋਲ ਖੋਲ੍ਹ ਰਹੇ ਹਨ | ਗਰਮੀਆਂ ਦੇ ਮੌਸਮ ਵਿਚ ਲੱਗ ਰਹੇ ਇਨ੍ਹਾਂ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਸਮਾਜ ਦਾ ਹਰੇਕ ਵਰਗ ਪ੍ਰੇਸ਼ਾਨ ਹੈ | ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਇਲਾਕੇ ਦੇ ਪਿੰਡਾਂ ਅੰਦਰ ਰਾਤ ਨੂੰ ਰੋਜ਼ਾਨਾ ਹੀ ਲਗਭਗ ਦੋ ਤੋਂ ਤਿੰਨ ਘੰਟਿਆਂ ਦੇ ਬਿਜਲੀ ਦੇ ਕੱਟ ਲੱਗ ਰਹੇ ਹਨ, ਜਿਨ੍ਹਾਂ ਕਾਰਨ ਪਿੰਡਾਂ ਦੇ ਲੋਕਾਂ ਦੀ ਰਾਤਾਂ ਦੀ ਨੀਂਦ ਹਰਾਮ ਹੋਈ ਪਈ ਹੈ, ਬਿਜਲੀ ਕੱਟਾਂ ਕਾਰਨ ਜਿਥੇ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ ਉੱਥੇ ਹੀ ਲੋਕਾਂ ਨੂੰ ਪਸ਼ੂਆਂ ਲਈ ਹਰਾ ਚਾਰਾ ਕੁਤਰਨ 'ਚ ਵੀ ਮੁਸ਼ਕਿਲ ਪੇਸ਼ ਆ ਰਹੀ ਹੈ | ਖੇਤਾਂ ਵਿਚ ਕਿਸਾਨਾਂ ਦਾ ਹਰਾ ਚਾਰਾ ਤੇ ਸਬਜ਼ੀਆਂ ਦੀਆਂ ਵੇਲਾਂ ਸੁੱਕਣ ਕਿਨਾਰੇ ਪਹੁੰਚ ਚੁੱਕੀਆਂ ਹਨ | ਕਿਸਾਨਾਂ ਨੂੰ ਮਹਿੰਗੇ ਮੁੱਲ ਦਾ ਡੀਜ਼ਲ ਫੂਕ ਕੇ ਆਪਣੀ ਫ਼ਸਲਾਂ ਜਨਰੇਟਰਾਂ ਰਾਹੀਂ ਟਿਊਬਵੈੱਲ ਚਲਾ ਕੇ ਪਾਲਣੀਆਂ ਪੈ ਰਹੀਆਂ ਹਨ | ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਖੇੜਾ ਨੇ ਅਕਾਲੀ ਦਲ ਦੇ ਵਾਰਡ ਨੰਬਰ 8 ਤੋਂ ਉਮੀਦਵਾਰ ਪ੍ਰਦੀਪ ਰੂੜਾ ਦੇ ਹੱਕ 'ਚ ਕੀਤੀ ਵਿਸ਼ਾਲ ਮੀਟਿੰਗ <br/> ਅਗਲੀ ਖ਼ਬਰ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ <br/>
Ad Position 24