ਖਰੜ, 24 ਮਈ (ਗੁਰਮੁੱਖ ਸਿੰਘ ਮਾਨ)- ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਲਈ ਸਥਾਨਕ ਸਿਵਲ ਹਸਪਤਾਲ ਦੇ ਅੱਖਾਂ ਦੇ ਡਾਕਟਰਾਂ ਦੀ ਮਾਹਿਰ ਟੀਮ ਕੈਂਪ ਲਗਾਇਆ ਗਿਆ | ਸਕੂਲ ਪਿ੍ੰ. ਜਸਵੀਰ ਸਿੰਘ ਧਨੋਆ ਨੇ ਦੱਸਿਆ ਕਿ ਇਸ ਟੀਮ 'ਚ ਡਾ. ਟਵਿੰਕਲ ਵੈਦ ਵਲੋਂ 250 ਤੋਂ ਵੱਧ ਸਕੂਲੀ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਐਨਕਾਂ ਤੇ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਸਕੂਲ ਅਧਿਆਪਕਾ ਗੁਰਵਿੰਦਰ ਕੌਰ, ਜਸਵਿੰਦਰ ਕੌਰ, ਸਿਮਰਨ ਕੌਰ ਤੇ ਰੁਪਿੰਦਰ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |