08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜ਼ੀਰਕਪੁਰ ਦੇ ਵਾਰਡ ਨੰਬਰ 12 'ਚ ਭਾਜਪਾ ਉਮੀਦਵਾਰ ਨੂੰ ਮਿਲ ਰਿਹਾ ਭਾਰੀ ਸਮਰਥਨ <br/>

Ad Position 21
No active advertisement
ਅਜੀਤ ਡੈਸਕ 26-05-2026
ਜ਼ੀਰਕਪੁਰ, 25 ਮਈ (ਮਨਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਲਈ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਵਾ. ਨੰ. 12 ਤੋਂ ਭਾਜਪਾ ਦੀ ਉਮੀਦਵਾਰ ਚੇਸਠਾ ਗਗਨੇਜਾ ਦੇ ਹੱਕ 'ਚ ਕੀਤੀ ਗਈ ਚੋਣ ਰੈਲੀ 'ਚ ਵੱਡੀ ਗਿਣਤੀ ਵਾਰਡ ਵਾਸੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਵਾਰਡ ਵਾਸੀਆਂ ਨੇ ਭਾਜਪਾ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ | ਇਸ ਤੋਂ ਬਾਅਦ ਚੇਸਠਾ ਗਗਨੇਜਾ ਤੇ ਉਨ੍ਹਾਂ ਦੇ ਪਤੀ ਸਾਗਰ ਗਗਨੇਜਾ ਨੇ ਆਪਣੇ ਸਮਰਥਕਾਂ ਸਮੇਤ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਪਣੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਜਨਤਾ ਉਨ੍ਹਾਂ ਨੂੰ ਵਾਰਡ ਦੀ ਸੇਵਾ ਕਰਨ ਦਾ ਮੌਕਾ ਦੇਵੇਗੀ ਤਾਂ ਉਹ ਵਾਰਡ ਦੀਆਂ ਸਾਰੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ | ਉਨ੍ਹਾਂ ਕਿਹਾ ਕਿ ਸੜਕਾਂ, ਸਫ਼ਾਈ, ਪੀਣ ਵਾਲਾ ਪਾਣੀ, ਸੀਵਰੇਜ ਤੇ ਸਟਰੀਟ ਲਾਈਟਾਂ ਵਰਗੀਆਂ ਮੁੱਢਲੀਆਂ ਸਹੂਲਤਾਂ 'ਚ ਸੁਧਾਰ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ | ਉਨ੍ਹਾਂ ਕਿਹਾ ਕਿ 'ਭਾਜਪਾ ਸਭ ਕਾ ਸਾਥ ਸਭ ਕਾ ਵਿਕਾਸ' ਦੀ ਰਾਜਨੀਤੀ 'ਚ ਵਿਸ਼ਵਾਸ ਰੱਖਦੀ ਹੈ | ਮੁਹਿੰਮ ਦੌਰਾਨ ਵੱਡੀ ਗਿਣਤੀ 'ਚ ਭਾਜਪਾ ਵਰਕਰ ਤੇ ਸਥਾਨਕ ਵਾਰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਲੈ ਕੇ ਡੀ.ਸੀ. ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ... ਅਗਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਵਲੋਂ ਮੁਹਾਲੀ ਨਗਰ ਨਿਗਮ ਚੋਣਾਂ 'ਚ ਧਾਂਦਲੀ ਹੋਣ ਦਾ ਪਰਦਾਫਾਸ਼ <br/>
Ad Position 24