08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਲੈ ਕੇ ਡੀ.ਸੀ. ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 26-05-2026
ਐੱਸ. ਏ. ਐੱਸ. ਨਗਰ, 25 ਮਈ (ਪ੍ਰੋ. ਅਵਤਾਰ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹੇ 'ਚ 25 ਜੂਨ ਤੋਂ ਸ਼ੁਰੂ ਹੋਣ ਵਾਲੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ (ਐਸ. ਆਈ. ਆਰ.) ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਇਸ ਦੀ ਤਿਆਰੀ ਵਜੋਂ ਬੂਥ ਲੈਵਲ ਅਫ਼ਸਰਾਂ (ਬੀ. ਐਲ. ਓਜ਼) ਅਤੇ ਬੂਥ ਲੈਵਲ ਏਜੰਟਾਂ (ਬੀ. ਐਲ. ਏਜ਼) ਨੂੰ 15 ਜੂਨ ਤੋਂ 24 ਜੂਨ ਤੱਕ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਹਰ ਪੋਲਿੰਗ ਬੂਥ ਲਈ ਬੀ. ਐਲ. ਏ. ਨਿਯੁਕਤ ਕੀਤੇ ਜਾਣ ਤਾਂ ਜੋ ਵਿਸ਼ੇਸ਼ ਸੁਧਾਈ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਤੇ ਗ਼ਲਤੀ ਰਹਿਤ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਬੀ. ਐਲ. ਓਜ਼. ਨਾਲ ਮਿਲ ਕੇ ਬੀ. ਐਲ. ਏ. ਹਰ ਯੋਗ ਵੋਟਰ ਤੋਂ ਇਨਯੂਮੇਰੇਸ਼ਨ ਫਾਰਮ ਭਰਵਾਉਣ 'ਚ ਵੀ ਸਹਾਇਤਾ ਕਰਨਗੇ | ਉਨ੍ਹਾਂ ਦੱਸਿਆ ਕਿ ਇਹ ਪੁਨਰ ਸਮੀਖਿਆ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਹੈ ਤੇ ਇਸ 'ਚ ਸਿਆਸੀ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ 'ਚ ਮਦਦਗਾਰ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਬੀ. ਐਲ. ਓ. ਪਹਿਲਾਂ ਹੀ ਮੈਦਾਨੀ ਪੱਧਰ 'ਤੇ ਵੈਰੀਫਿਕੇਸ਼ਨ ਅਤੇ ਵੋਟਰ ਡਾਟਾ ਅੱਪਡੇਟ ਕਰਨ ਦਾ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ. ਐਲ. ਏ. ਬੀ. ਐਲ. ਓਜ਼ ਨਾਲ ਤਾਲਮੇਲ ਕਰਕੇ ਵੋਟਰਾਂ ਦੇ ਵੇਰਵਿਆਂ ਨਾਲ ਸੰਬੰਧਿਤ ਗ਼ਲਤੀਆਂ ਦੀ ਪਛਾਣ ਕਰਨ 'ਚ ਸਹਿਯੋਗ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ 'ਚ ਸਾਰੇ ਹਿੱਸੇਦਾਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ 25 ਜੂਨ ਤੋਂ ਲੈ ਕੇ 24 ਜੁਲਾਈ ਤੱਕ ਘਰ-ਘਰ ਜਾ ਕੇ ਹਰ ਵੋਟਰ ਦਾ ਇਨਯੂਮੇਰੇਸ਼ਨ ਫਾਰਮ ਭਰਿਆ ਜਾਵੇਗਾ ਜਿਸ ਤੋਂ ਬਾਅਦ 31 ਜੁਲਾਈ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ | ਇਸ ਦੌਰਾਨ 24 ਜੁਲਾਈ ਤੱਕ ਪੋਲਿੰਗ ਸਥਾਨਾਂ ਦੀ ਰੈਸ਼ਨਲਾਈਜ਼ੇਸ਼ਨ ਵੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ 'ਤੇ ਇਤਰਾਜ਼ ਤੇ ਦਾਅਵੇ 31 ਜੁਲਾਈ ਤੋਂ ਲੈ ਕੇ 30 ਅਗਸਤ ਤੱਕ ਦਾਖ਼ਲ ਕੀਤੇ ਜਾ ਸਕਣਗੇ | ਇਸੇ ਤਰ੍ਹਾਂ 31 ਜੁਲਾਈ ਤੋਂ 28 ਸਤੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦੀ ਸੁਣਵਾਈ ਕਰਕੇ ਨਿਪਟਾਰਾ ਕੀਤਾ ਜਾਵੇਗਾ | ਇਸ ਤੋਂ ਬਾਅਦ 1 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ | ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜਲਦ ਤੋਂ ਜਲਦ ਜਮ੍ਹਾਂ ਕਰਵਾਈਆਂ ਜਾਣ | ਉਨ੍ਹਾਂ ਦੱਸਿਆ ਕਿ ਬੀ. ਐਲ. ਓਜ਼ ਵਲੋਂ ਵੋਟਰਾਂ ਦੀ ਪ੍ਰੀ-ਮੈਪਿੰਗ ਦਾ ਕੰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ ਤੇ ਹੁਣ ਤੱਕ 66.03 ਫ਼ੀਸਦੀ ਡਾਟਾ ਮੈਪ ਕੀਤਾ ਜਾ ਚੁੱਕਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਹਰਿਆਣਾ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਪਹੁੰਚੇ ਗੁਰਦਰਸ਼ਨ ਸਿੰਘ ਸੈਣੀ ਦੇ ਦਫ਼ਤਰ ਅਗਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 12 'ਚ ਭਾਜਪਾ ਉਮੀਦਵਾਰ ਨੂੰ ਮਿਲ ਰਿਹਾ ਭਾਰੀ ਸਮਰਥਨ <br/>
Ad Position 24