10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਇਟਾਵਾ ਪਿੰਡ 'ਚ 'ਤੀਜੀ ਅੱਖ' ਦਾ ਪਹਿਰਾ, ਹਰ ਗਤੀਵਿਧੀ 'ਤੇ ਰਹੇਗੀ ਨਜ਼ਰ, ਗੁਰਦੁਆਰਾ ਸਾਹਿਬ, ਸਟੇਡੀਅਮ ਰੋਡ ਸਮੇਤ ਕਈ ਥਾਵਾਂ 'ਤੇ ਲੱਗੇ ਸੀ.ਸੀ.ਟੀਵੀ ਕੈਮਰੇ <br/>

Ad Position 21
No active advertisement
ਅਜੀਤ ਡੈਸਕ 27-05-2026
ਚੰਡੀਗੜ੍ਹ•, 26 ਮਈ (ਸੰਦੀਪ ਕੁਮਾਰ ਮਾਹਨਾ) – ਪਿੰਡ ਇਟਾਵਾ 'ਚ ਇਲਾਕਾ ਕੌਂਸਲਰ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਦੇ ਯਤਨਾਂ ਸਦਕਾ ਸੀ.ਸੀ.ਟੀਵੀ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਲਾਕੇ ਦੇ ਵੱਖ-ਵੱਖ ਹਿੱਸਿਆਂ ਵਿਚ ਆਧੁਨਿਕ ਕੈਮਰੇ ਸਥਾਪਿਤ ਕੀਤੇ ਜਾ ਰਹੇ ਹਨ, ਜਿਸ ਨਾਲ ਹੁਣ ਹਰ ਗਤੀਵਿਧੀ 'ਤੇ ਤੀਜੀ ਅੱਖ ਦੀ ਨਿਗਰਾਨੀ ਰਹੇਗੀ | ਜਾਣਕਾਰੀ ਅਨੁਸਾਰ ਸਟੇਡੀਅਮ ਰੋਡ 'ਤੇ ਚਿੰਤਪੁਰਨੀ ਹਾਰਡਵੇਅਰ ਦੇ ਨੇੜੇ ਚਾਰ ਸੀ.ਸੀ.ਟੀਵੀ ਕੈਮਰੇ ਲਗਾਏ ਜਾ ਚੁੱਕੇ ਹਨ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਚਾਰ ਅਤੇ ਬੱਤਰਾ ਕਰਿਆਣਾ ਸਟੋਰ ਕੋਲ ਵੀ ਚਾਰ ਕੈਮਰੇ ਸਥਾਪਿਤ ਕੀਤੇ ਗਏ ਹਨ | ਇਟਾਵਾ ਵਿਚ ਕੁੱਲ 36 ਸੀ.ਸੀ.ਟੀਵੀ ਕੈਮਰੇ ਲਗਾਏ ਜਾਣੇ ਹਨ ਅਤੇ ਇਹ ਕੰਮ ਜਲਦ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ | ਕੌਂਸਲਰ ਜਸਬੀਰ ਸਿੰਘ ਬੰਟੀ ਨੇ ਕਿਹਾ ਕਿ ਇਟਾਵਾ ਦੀ ਸੁਰੱਖਿਆ ਅਤੇ ਵਿਕਾਸ ਉਨ•ਾਂ ਦੀ ਪਹਿਲ ਰਹੀ ਹੈ ਅਤੇ ਸੀ.ਸੀ.ਟੀਵੀ ਕੈਮਰੇ ਲੱਗਣ ਨਾਲ ਇਟਾਵਾ ਵਿਚ ਸੁਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ | ਉਨ•ਾਂ ਕਿਹਾ ਕਿ ਇਸ ਨਾਲ ਅਪਰਾਧਿਕ ਗਤੀਵਿਧੀਆਂ 'ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਵੀ ਮਜ਼ਬੂਤ ਹੋਵੇਗੀ | ਉਨ•ਾਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਵੀ ਧੰਨਵਾਦ ਕੀਤਾ, ਜਿਨ•ਾਂ ਵਲੋਂ ਆਪਣੀ ਐਮ.ਪੀ ਫੰਡ ਵਿਚੋਂ ਇਹ ਸਹੂਲਤ ਮੁਹੱਈਆ ਕਰਵਾਈ ਗਈ | ਉਨ•ਾਂ ਕਿਹਾ ਕਿ ਸੰਸਦ ਮੈਂਬਰ ਦੇ ਸਹਿਯੋਗ ਨਾਲ ਇਟਾਵਾ ਨੂੰ ਆਧੁਨਿਕ ਅਤੇ ਸੁਰੱਖਿਅਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਅੱਜ ਗੁਰਦੁਆਰਾ ਸਾਹਿਬ ਵਲੋਂ ਜਸਬੀਰ ਸਿੰਘ ਜੱਸੀ, ਜਗਤਾਰ ਸਿੰਘ ਮਾਦਰੇ ਅਤੇ ਜਗਤਾਰ ਸਿੰਘ ਪੱਪੂ ਨੇ ਕੈਮਰੇ ਲਗਾਏ ਜਾ ਰਹੇ ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਠੇਕੇਦਾਰ ਨੇ ਭਰੋਸਾ ਦਿੱਤਾ ਕਿ ਉੱਚ ਗੁਣਵੱਤਾ ਵਾਲੇ ਆਧੁਨਿਕ ਕੈਮਰੇ ਲਗਾਏ ਜਾਣਗੇ ਤਾਂ ਜੋ ਪੂਰੇ ਖੇਤਰ ਦੀ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਈ ਜਾ ਸਕੇ | ਪਿੰਡ ਵਾਸੀਆਂ ਨੇ ਇਲਾਕਾ ਕੌਂਸਲਰ ਜਸਬੀਰ ਸਿੰਘ ਬੰਟੀ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ•ਾਂ ਵਲੋਂ ਪਿੰਡ ਅਤੇ ਮਾਰਕੀਟ ਦੇ ਵਿਕਾਸ, ਸੁੰਦਰਤਾ ਅਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਉਨ•ਾਂ ਕਿਹਾ ਕਿ ਇਟਾਵਾ ਪਿੰਡ ਦੀ ਬਦਲ ਰਹੀ ਤਸਵੀਰ ਵਿਚ ਕੌਂਸਲਰ ਬੰਟੀ ਦਾ ਅਹਿਮ ਯੋਗਦਾਨ ਹੈ | ਪਿੰਡ ਵਾਸੀਆਂ ਨੇ ਇਸ ਪ੍ਰੋਜੈਕਟ ਦਾ ਸਵਾਗਤ ਕਰਦਿਆਂ ਇਸ ਨੂੰ ਸੁਰੱਖਿਆ, ਵਿਕਾਸ ਅਤੇ ਆਧੁਨਿਕ ਸਹੂਲਤਾਂ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਵਿਖੇ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਅਮਨ-ਅਮਾਨ ਨਾਲ ਨੇਪਰੇ ਚੜਿ੍ਹਆ ਨਗਰ ਕੌਂਸਲ ਚੋਣਾਂ ਦਾ ਅਮਲ ਅਗਲੀ ਖ਼ਬਰ ਪੀ.ਜੀ.ਆਈ ਦੇ ਡਾਕਟਰਾਂ ਨੇ 12 ਘੰਟੇ ਓਟੀ ਰਾਹੀਂ ਇਕ ਸਾਲ 'ਚ ਕੀਤੀਆਂ 3,695 ਸਰਜਰੀਆਂ-ਦੇਸ਼ 'ਚ ਬਣਾਇਆ ਇਕ ਰਿਕਾਰਡ <b...
Ad Position 24