09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 27-05-2026
ਖਰੜ, 26 ਮਈ (ਗੁਰਮੁੱਖ ਸਿੰਘ ਮਾਨ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮੰਨਤ ਵਲੋਂ 10+2 ਕਾਮਰਸ ਗਰੁੱਪ ਵਿਚ 97.8 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਿਸ 'ਤੇ ਪੰਚਾਇਤ ਸੰਮਤੀ ਖਰੜ ਦੇ ਚੇਅਰਮੈਨ ਰਘਬੀਰ ਸਿੰਘ ਮੋਦੀ ਵਲੋਂ ਉਸਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਲੜਕੀ ਪਿੰਡ ਬਡਾਲੀ ਦੇ ਵਾ. ਨੰ. 27 ਦੀ ਵਸਨੀਕ ਹੈ | ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਇਸ ਲੜਕੀ ਨੇ ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ ਅਤੇ ਖਰੜ ਸ਼ਹਿਰ ਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ | ਇਸ ਮੌਕੇ ਸਾਬਕਾ ਕੌਂਸਲਰ ਜਸਵੀਰ ਸਿੰਘ ਬਡਾਲੀ, ਮਨਦੀਪ ਸਿੰਘ, ਹਰਜੋਤ ਸਿੰਘ ਸੈਣੀ, ਸੁਖਵਿੰਦਰ ਸਿੰਘ ਸਮੇਤ ਹੋਰ ਪਿੰਡ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਕੂਮਤ ਵਲੋਂ ਪੇਪਰ ਰੱਦ ਕਰਵਾਉਣ ਦੇ ਬਾਵਜੂਦ ਭਾਜਪਾ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ : ਸੈਣੀ <br/> ਅਗਲੀ ਖ਼ਬਰ ਚੰਡੀਗੜ੍ਹ• ਪ੍ਰਸ਼ਾਸਨ ਵਲੋਂ ਬਕਰੀਦ ਦੀ ਛੁੱਟੀ ਦੀ ਤਾਰੀਖ਼ 'ਚ ਬਦਲਾਅ <br/>
Ad Position 24