09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਵੱਖ-ਵੱਖ ਵਾਰਡਾਂ ਦੇ ਬੂਥਾਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 27-05-2026
ਐੱਸ. ਏ. ਐੱਸ. ਨਗਰ, 26 ਮਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਬਕਾ ਡਿਪਟੀ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਪਹੁੰਚ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਬੂਥਾਂ ਦਾ ਦੌਰਾ ਕੀਤਾ ਗਿਆ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਰਕਰਾਂ ਅਤੇ ਸਮਰਥਕਾਂ ਦਾ ਹੌਸਲਾ ਵਧਾਇਆ | ਇਸ ਦੌਰਾਨ ਬੇਦੀ ਦਾ ਕਈ ਥਾਵਾਂ 'ਤੇ ਪਾਰਟੀ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਬੂਥਾਂ 'ਤੇ ਮੌਜੂਦ ਵਰਕਰਾਂ ਅਤੇ ਸਮਰਥਕਾਂ ਨੇ ਕਾਂਗਰਸ ਪਾਰਟੀ ਦੇ ਹੱਕ 'ਚ ਨਾਅਰੇਬਾਜ਼ੀ ਵੀ ਕੀਤੀ | ਬੇਦੀ ਨੇ ਕਿਹਾ ਕਿ ਮੁਹਾਲੀ ਦੀ ਜਨਤਾ ਇਸ ਵਾਰ ਨਗਰ ਨਿਗਮ 'ਚ ਮੁੜ ਕਾਂਗਰਸ ਪਾਰਟੀ ਨੂੰ ਲਿਆਉਣ ਦਾ ਮਨ ਬਣਾ ਚੁੱਕੀ ਹੈ ਅਤੇ ਲੋਕ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਜਿਥੇ ਵੀ ਉਹ ਚੋਣ ਪ੍ਰਚਾਰ ਜਾਂ ਬੂਥਾਂ ਦੇ ਦੌਰਿਆਂ ਲਈ ਗਏ, ਉਥੇ ਲੋਕਾਂ 'ਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ | ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਅਤੇ ਅਧੂਰੇ ਕੰਮਾਂ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਦਾ ਰੁਝਾਨ ਸਾਫ਼ ਦੱਸ ਰਿਹਾ ਹੈ ਕਿ ਮੁਹਾਲੀ 'ਚ ਇਸ ਵਾਰ ਕਾਂਗਰਸ ਪਾਰਟੀ ਦੀ ਮਜ਼ਬੂਤ ਵਾਪਸੀ ਹੋਣ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਖਾਸ ਕਰਕੇ ਮੁਲਾਜ਼ਮ ਵਰਗ 'ਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਪਿਛਲੇ ਸਮੇਂ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਤੇ ਰੈਲੀਆਂ ਤੱਕ ਕੱਢੀਆਂ ਸਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਰਮਚਾਰੀ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹੈ, ਲਿਹਾਜ਼ਾ ਮੁਹਾਲੀ 'ਚ ਵੱਡੀ ਗਿਣਤੀ 'ਚ ਰਹਿੰਦਾ ਮੁਲਾਜ਼ਮ ਵਰਗ ਇਸ ਵਾਰ ਵੋਟਾਂ ਰਾਹੀਂ ਆਪਣਾ ਗੁੱਸਾ ਜ਼ਾਹਿਰ ਕਰੇਗਾ | ਉਨ੍ਹਾਂ ਕਿਹਾ ਕਿ ਸਿਰਫ ਕਰਮਚਾਰੀ ਹੀ ਨਹੀਂ, ਸਗੋਂ ਕਿਸਾਨ, ਵਪਾਰੀ, ਮਹਿਲਾਵਾਂ ਅਤੇ ਨੌਜਵਾਨ ਵਰਗ ਵੀ ਕਾਂਗਰਸ ਪਾਰਟੀ ਦੇ ਹੱਕ 'ਚ ਖੁੱਲ੍ਹ ਕੇ ਸਾਹਮਣੇ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਇਹ ਯਕੀਨ ਹੈ ਕਿ ਸਿਰਫ ਕਾਂਗਰਸ ਪਾਰਟੀ ਹੀ ਮੁਹਾਲੀ ਦੇ ਵਿਕਾਸ ਨੂੰ ਮੁੜ ਰਫ਼ਤਾਰ ਦੇ ਸਕਦੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਦੌਰਿਆਂ ਦੌਰਾਨ ਸਾਹਮਣੇ ਆਇਆ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਰ ਵਾਰਡ 'ਚ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਕਈ ਸੀਟਾਂ 'ਤੇ ਤਾਂ ਮੁਕਾਬਲਾ ਇਕ ਪਾਸੜ ਬਣਦਾ ਨਜ਼ਰ ਆ ਰਿਹਾ ਸੀ | ਉਨ੍ਹਾਂ ਭਰੋਸਾ ਜਤਾਇਆ ਕਿ ਚੋਣ ਨਤੀਜੇ ਆਉਣ ਤੋਂ ਬਾਅਦ ਮੁਹਾਲੀ ਨਗਰ ਨਿਗਮ 'ਤੇ ਮੁੜ ਕਾਂਗਰਸ ਦਾ ਕਬਜ਼ਾ ਹੋਵੇਗਾ ਅਤੇ ਕਾਂਗਰਸ ਪਾਰਟੀ ਦਾ ਮੇਅਰ ਬਣੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ <br/> ਅਗਲੀ ਖ਼ਬਰ ਚਾਕੂਆਂ ਤੇ ਦਾਤਰ ਨਾਲ ਹਮਲਾ ਕਰ ਕੇ ਤਿੰਨ ਨੌਜਵਾਨਾਂ ਨੂੰ ਕੀਤਾ ਗੰਭੀਰ ਜ਼ਖ਼ਮੀ <br/>
Ad Position 24